ਚੰਡੀਗੜ੍ਹ, 13 ਮਾਰਚ 2024: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਪਾਰਟੀਆਂ ਵਿਚ ਪਾਰਟੀ ਅਦਲਾ-ਬਦਲੀ ਵੀ ਜਾਰੀ ਹੈ। ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰਵਾਲੀ ਪ੍ਰਨੀਤ ਕੌਰ (Preneet Kaur) ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ।
ਸੂਤਰਾਂ ਦੇ ਮੁਤਾਬਕ ਪ੍ਰਨੀਤ ਕੌਰ (Preneet Kaur) ਕੱਲ੍ਹ ਯਾਨੀ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਸਕਦੀ ਹੈ। ਲੰਬੇ ਸਮੇਂ ਤੋਂ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਚੱਲ ਰਹੀਆਂ ਸਨ। ਕੈਪਟਨ ਅਮਰਿੰਦਰ ਸਿੰਘ ਸਤੰਬਰ 2022 ਵਿੱਚ ਆਪਣੇ ਪੁੱਤਰ ਰਣਇੰਦਰ ਸਿੰਘ ਅਤੇ ਧੀ ਜੈ ਇੰਦਰ ਕੌਰ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ, ਜਦਕਿ ਪ੍ਰਨੀਤ ਕੌਰ, ਜੋ 1999 (13ਵੀਂ ਲੋਕ ਸਭਾ ਚੋਣ) ਤੋਂ ਲੋਕ ਸਭਾ ਵਿੱਚ ਪਟਿਆਲਾ ਦੀ ਨੁਮਾਇੰਦਗੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਉਨ੍ਹਾਂ ਨੂੰ ਇਸੇ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ, ਕਿਉਂਕਿ ਪਟਿਆਲਾ ਵਿੱਚ ਉਨ੍ਹਾਂ ਦੀ ਚੰਗੀ ਪਕੜ ਹੈ।