July 7, 2024 5:24 am
Preneet Kaur

ਪ੍ਰਨੀਤ ਕੌਰ ਪਟਿਆਲਾ ਤੋਂ ਲੜਨਗੇ ਲੋਕ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 20 ਫਰਵਰੀ 2024: ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ ਨਹੀਂ ਲੜਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਘਰਵਾਲੀ ਮਹਾਰਾਣੀ ਪ੍ਰਨੀਤ ਕੌਰ (Preneet Kaur) ਪਟਿਆਲਾ ਤੋਂ ਚੋਣ ਲੜਨਗੇ।

ਜਿਕਰਯੋਗ ਹੈ ਕਿ ਪ੍ਰਨੀਤ ਕੌਰ (Preneet Kaur) ਇਸ ਸੀਟ ਤੋਂ 5 ਵਾਰ ਚੋਣ ਲੜ ਚੁੱਕੀ ਹੈ, ਜਿਸ ਵਿੱਚੋਂ 4 ਵਾਰ ਉਹ ਜਿੱਤੀ ਹੈ ਅਤੇ 1 ਵਾਰ ਹਾਰੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਥੇ ਸਾਡੀ ਸਿੱਧੀ ਜਿੱਤ ਦਰ ਵੀ ਚੰਗੀ ਹੈ। ਕੈਪਟਨ ਨੇ ਆਪਣੀ ਬੇਟੀ ਜੈ ਇੰਦਰ ਕੌਰ ਦੀ ਲੋਕ ਸਭਾ ਚੋਣ ਨੂੰ ਰੱਦ ਕਰਦਿਆਂ ਕਿਹਾ ਕਿ ਉਹ ਵਿਧਾਨ ਸਭਾ ਚੋਣ ਲੜਨਗੇ। ਹਾਲਾਂਕਿ ਪ੍ਰਨੀਤ ਫਿਲਹਾਲ ਪਟਿਆਲਾ ਸੀਟ ਤੋਂ ਕਾਂਗਰਸ ਦੀ ਸੰਸਦ ਮੈਂਬਰ ਹੈ, ਪਰ ਉਸ ਨੇ ਅਜੇ ਕਾਂਗਰਸ ਨਹੀਂ ਛੱਡੀ ਪਰ ਉਹ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਜਾਵੇਗੀ।

ਦੱਸ ਦਈਏ ਕਿ ਸੋਮਵਾਰ ਨੂੰ ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਕੈਪਟਨ ਨੇ ਪੰਜਾਬ ਵਿੱਚ ਅਕਾਲੀ ਦਲ ਬਾਦਲ ਨਾਲ ਭਾਜਪਾ ਦੇ ਗਠਜੋੜ ਦਾ ਸਮਰਥਨ ਕੀਤਾ ਹੈ। ਉਨ੍ਹਾਂ ਸੰਕੇਤ ਦਿੱਤਾ ਹੈ ਕਿ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਇਨ੍ਹਾਂ ਦੋਵਾਂ ਪਾਰਟੀਆਂ ਦਾ ਗਠਜੋੜ ਹੋ ਜਾਵੇਗਾ।