Preneet Kaur

ਪ੍ਰਨੀਤ ਕੌਰ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ 12 ਅਪ੍ਰੈਲ 2022: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ (Preneet Kaur) ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਦਿਆਂ ਬੇਨਤੀ ਕੀਤੀ ਕਿ ਪਿੰਡ ਦਫਤੜੀਵਾਲਾ, ਘੱਗਾ, ਸਬ ਡਵੀਜ਼ਨ ਪਾਤੜਾਂ, ਜ਼ਿਲ੍ਹਾ ਪਟਿਆਲਾ ਨੂੰ ਦਿੱਲੀ-ਕਟੜਾ ਐਕਸਪ੍ਰੈਸਵੇਅ ‘ਚੋਂ ਰਸਤਾ ਮੁਹੱਈਆ ਕਰਵਾਇਆ ਜਾਵੇ।

ਇਸਦੇ ਨਾਲ ਹੀ ਪ੍ਰਨੀਤ ਕੌਰ ਨੇ ਕਿਹਾ ਕਿ “ਪਾਤੜਾਂ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਇਆ ਗਿਆ ਹੈ ਕਿ ਪਾਤੜਾਂ ਘੱਗਾ ਰਾਜ ਮਾਰਗ ਨੂੰ ਪਾਰ ਕਰਦੇ ਹੋਏ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਬਣਾਇਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਪਟਿਆਲਾ ਵਿੱਚ ਕੋਈ ਵੀ ਰਸਤਾ ਮੁਹੱਈਆ ਨਹੀਂ ਕਰਵਾਇਆ ਗਿਆ ਹੈ। ਜਿਸ ਲਈ ਉਹ ਇਸ ਐਕਸਪ੍ਰੈਸ ਹਾਈਵੇਅ ਦੀ ਵਰਤੋਂ ਨਹੀਂ ਕਰ ਸਕਣਗੇ।

Preneet Kaur

ਪ੍ਰਨੀਤ ਕੌਰ ਨੇ ਲਿਖਿਆ ਕਿ “ਜ਼ਿਲ੍ਹਾ ਸੰਗਰੂਰ ਜੋ ਕਿ ਪਾਤੜਾਂ ਤੋਂ ਲਗਭਗ 40 ਕਿਲੋਮੀਟਰ ਦੀ ਦੂਰੀ ‘ਤੇ ਹੈ, ਵਿੱਚ ਇੱਕੋ ਇੱਕ ਪਹੁੰਚ ਪ੍ਰਦਾਨ ਕੀਤੀ ਗਈ ਹੈ, ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਐਕਸਪ੍ਰੈਸ ਹਾਈਵੇ ‘ਤੇ ਪਿੰਡ ਦਫਤੜੀਵਾਲਾ, ਘੱਗਾ, ਸਬ ਡਵੀਜ਼ਨ ਪਾਤੜਾਂ, ਜ਼ਿਲ੍ਹਾ ਪਟਿਆਲਾ, ਪੰਜਾਬ ਦੇ ਨੇੜੇ ਰਸਤਾ ਮੁੱਹਈਆ ਕੀਤਾ ਜਾਵੇ।”

Scroll to Top