ਚੰਡੀਗੜ੍ਹ 02 ਮਈ 2022: ਪੰਜਾਬ ਕਾਂਗਰਸ (Congress) ‘ਚ ਚੱਲ ਰਹੀ ਅੰਦਰੂਨੀ ਤਕਰਾਰ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ | ਸੁਨੀਲ ਜਾਖੜ (Sunil Jakhar) ਤੋਂ ਬਾਅਦ ਹੁਣ ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੀ ਹਾਈ ਕਮਾਨ ਨੂੰ ਸਿਫਾਰਸ਼ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਪਾਰਟੀ ਹਾਈ ਕਮਾਨ ਨੂੰ ਇਕ ਪੱਤਰ ਲਿਖ ਕੇ ਅਨੁਸ਼ਾਸਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਪੱਤਰ ਮੌਜੂਦਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫ਼ਾਰਸ਼ ’ਤੇ ਲਿਖਿਆ ਗਿਆ ਹੈ। ਜਿਕਰਯੋਗ ਹੈ ਕਿ ਇਸ ਪੱਤਰ ਵਿਚ ਲਿਖਿਆ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਨਵੰਬਰ ਤੋਂ ਕਈ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ ਅਤੇ ਪਾਰਟੀ ਅਨੁਸ਼ਾਸਨ ਨੂੰ ਭੰਗ ਕੀਤਾ ਹੈ। ਇਸ ਨੂੰ ਲੈ ਕੇ ਉਨ੍ਹਾਂ ’ਤੇ ਐਕਸ਼ਨ ਲਿਆ ਜਾਣਾ ਚਾਹੀਦਾ ਹੈ।