HIV

ਪੰਜਾਬ ਸਰਕਾਰ ਦੀ HIV ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ ਵਿੱਤੀ ਸਹਾਇਤਾ ਦੇਣ ਦੀ ਤਿਆਰੀ

ਚੰਡੀਗੜ੍ਹ, 21 ਅਗਸਤ 2024: ਪੰਜਾਬ ਸਰਕਾਰ ਐਚ.ਆਈ.ਵੀ. (HIV) ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਲਈ ਵਿਚਾਰ ਕਰ ਰਹੀ ਹੈ | ਇਸਦੇ ਲਈ ਪੰਜਾਬ ‘ਚ HIV ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਿ ਗਈ ਹੈ | ਇਸ ਬਾਰੇ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਯਾਸ ਭਵਨ ਵਿਖੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਬੈਠਕ ਦੌਰਾਨ ਦਿੱਤੀ ਹੈ |

ਸਿਹਤ ਮੰਤਰੀ ਨੇ ਕਿਹਾ ਕਿ ਸਟੇਟ ਕੌਂਸਲ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ-ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ -ਤੱਕ ਮਹੀਨੇ ‘ਚ 1 ਵਾਰ ਮੁਫ਼ਤ ਆਉਣ-ਜਾਣ ਦੀ ਸਹੂਲਤ ਦੇਣ ਦੀ ਦੇਣ ਦੀ ਤਜਵੀਜ਼ ਰੱਖੀ ਗਈ ਹੈ | HIV ਪੀੜਤਾਂ ਲਈ ਪ੍ਰੋਗਰਾਮ ਤਿਆਰ ਸੰਬੰਧੀ ਇੱਕ ਟਾਸਕ ਫੋਰਸ ਬਣਾਉਣ ਯੋਜਨਾ ਬਣਾਈ ਜਾ ਰਹੀ ਹੈ | ਇਸਦਾ ਮਕਸਦ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਉਣਾ ਅਤੇ ਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ।

ਬੈਠਕ ‘ਚ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਲਈ ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ ਦੇ ਮੈਡੀਕਲ ਅਫਸਰ ਵੱਲੋਂ ਤਸਦੀਕ ਕੀਤੇ ਦਸਤਾਵੇਜ਼ਾਂ ਨੂੰ ਸਵੀਕਾਰ ਕਰਨ ‘ਤੇ ਸਹਿਮਤੀ ਬਣੀ ਹੈ।

ਡਾ. ਬਲਬੀਰ ਸਿੰਘ ਨੇ ਸਨਅਤ ਅਦਾਰਿਆਂ ਨੂੰ HIV/AIDS ਸਬੰਧੀ ਨੀਤੀ ਨੂੰ ਲਾਗੂ ਕਰਨ ਦੇ ਨਾਲ-ਨਾਲ 100 ਜਾਂ ਇਸ ਤੋਂ ਵੱਧ ਕਰਮਚਾਰੀਆਂ ਵਾਲੇ ਸਾਰੇ ਸਨਅਤਾਂ ‘ਚ ਪੀੜਤਾਂ ਨਾਲ ਵਿਤਕਰੇ ਸੰਬੰਧੀ ਮੁੱਦਿਆਂ ਨੂੰ ਹੱਲ ਕਰਨ ਲਈ ਇੱਕ ਸ਼ਿਕਾਇਤ ਅਧਿਕਾਰੀ ਨਿਯੁਕਤ ਕਰਨਾ ਯਕੀਨੀ ਬਣਾਉਣ ਲਈ ਕਿਹਾ ਹੈ । ਇਸਦੇ ਨਾਲ ਹੀ ਅਧਿਕਾਰੀਆਂ ਨੂੰ ਬਿਮਾਰੀ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ | ਜਿਸ ‘ਚ ਨਾਗਰਿਕਾਂ ਨੂੰ ਦੇਖਭਾਲ, ਰੋਕਥਾਮ ਅਤੇ ਸਹਾਇਤਾ ਪ੍ਰੋਗਰਾਮਾਂ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ HIV ਪੀੜਤਾਂ ਨੂੰ ਆਮ ਜੀਵਨ ਜਿਊਣ ਦਾ ਪੂਰਾ ਹੱਕ ਹੈ |

ਇਹ ਰੋਗ ਕਿਸੇ ਨੂੰ ਛੂਹਣ, ਹਵਾ ਜਾਂ ਪਾਣੀ ਨਾਲ ਨਹੀਂ ਫੈਲਦਾ | ਇਹ ਰੋਗ ਅਸੁਰੱਖਿਅਤ ਸੰਭੋਗ, ਮੁੜ ਵਰਤੀਆਂ ਸੂਈਆਂ, ਸਰਿੰਜਾਂ ਆਦਿ ਕਾਰਨਾਂ ਰਾਹੀਂ ਫੈਲਦਾ ਹੈ। ਜੋ ਪੀੜਤ ਨਿਰਧਾਰਤ ਦਵਾਈਆਂ ਦੀ ਵਰਤੋਂ ਕਰਦੇ ਹਨ, ਉਨ੍ਹਾਂ ‘ਤੇ ਇਸਦਾ ਅਸਰ ਘਟਣਾ ਸ਼ੁਰੂ ਹੋ ਗਿਆ ਹੋਵੇ ਦੂਜਿਆਂ ਲਈ ਵਾਇਰਸ ਦੇ ਫੈਲਣ ਦਾ ਖ਼ਤਰਾ ਨਹੀਂ ਹੁੰਦੇ । ਇਸਦੇ ਨਾਲ ਹੀ ਉਹ ਤੰਦਰੁਸਤ ਰਹਿ ਸਕਦੇ ਹਨ |

 

Scroll to Top