ਖੁੱਲ੍ਹੀ ਬਹਿਸ ਲਈ ਕਿਸਾਨ ਭਵਨ ‘ਚ ਤਿਆਰੀਆਂ ਮੁਕੰਮਲ, ਭਾਜਪਾ ਦੇ 5 ਵੱਡੇ ਆਗੂਆਂ ਦੀਆਂ ਲਗਾਈਆਂ ਕੁਰਸੀਆਂ

BJP

ਚੰਡੀਗੜ੍ਹ, 23 ਅਪ੍ਰੈਲ 2024: ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ (BJP) ਆਗੂਆਂ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ ਲਈ ਕਿਸਾਨ ਭਵਨ ਵਿਖੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਜਪਾ ਦੇ 5 ਵੱਡੇ ਆਗੂਆਂ ਦੀਆਂ ਕੁਰਸੀਆਂ ਲਾਈਆਂ ਗਈਆਂ ਹਨ। ਜਿਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਸੂਬਾ ਪ੍ਰਧਾਨ ਜਾਖੜ ਦੇ ਨਾਂ ਲਿਖੇ ਹੋਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸਾਰਿਆਂ ਦੀ ਉਡੀਕ ਕਰਾਂਗੇ। ਕੁਰਸੀਆਂ ਤੋਂ ਹੀ ਸਵਾਲ ਪੁੱਛੇ ਜਾਣਗੇ

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਦੇ ਸੀਨੀਅਰ ਆਗੂਆਂ ਨੇ ਟੀਵੀ ’ਤੇ ਬਹਿਸ ਦੌਰਾਨ ਕਿਹਾ ਸੀ ਕਿ ਕਿਸਾਨ ਬਿਨਾਂ ਕਿਸੇ ਕਾਰਨ ਸਰਹੱਦ ’ਤੇ ਬੈਠੇ ਹਨ। ਉਨ੍ਹਾਂ ਦੀਆਂ ਮੰਗਾਂ ਬਿਲਕੁਲ ਵੀ ਜਾਇਜ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਜਪਾ (BJP) ਆਗੂਆਂ ਨੂੰ ਪਹਿਲਾਂ ਥਾਂ ਤੈਅ ਕਰਨ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਕੁਝ ਨਹੀਂ ਕੀਤਾ। ਹੁਣ ਕਿਸਾਨਾਂ ਨੇ ਸੈਕਟਰ-35 ਕਿਸਾਨ ਭਵਨ ਨੂੰ ਚੁਣਿਆ ਹੈ। ਚਾਰ ਕਿਸਾਨ ਆਗੂ ਇੱਥੇ ਸਾਰਾ ਦਿਨ ਤੱਥਾਂ ਅਤੇ ਅੰਕੜਿਆਂ ਨਾਲ ਬੈਠਣਗੇ। ਭਾਜਪਾ ਆਗੂ ਕਿਸਾਨਾਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਵੀ ਦੇ ਸਕਦੇ ਹਨ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।