June 30, 2024 2:28 pm
Lok Sabha elections

ਨਿਰਪੱਖ ਲੋਕ ਸਭਾ ਚੋਣਾਂ 2024 ਲਈ ਤਿਆਰੀਆਂ ਮੁਕੰਮਲ: DC ਹਰਪ੍ਰੀਤ ਸਿੰਘ ਸੂਦਨ

ਸ੍ਰੀ ਮੁਕਤਸਰ ਸਾਹਿਬ, 7 ਮਈ 2024: ਲੋਕ ਸਭਾ ਚੋਣਾਂ (Lok Sabha elections) ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜਦਗੀਆਂ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈ ਏ ਐਸ ਨੇ ਦੱਸਿਆ ਹੈ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜਪੁਰ ਦਾ ਹਿੱਸਾ ਹਨ। ਲੋਕ ਸਭਾ ਹਲਕਾ ਫਿਰੋਜਪੁਰ ਲਈ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਹਨ।

ਵਿਧਾਨ ਸਭਾ ਹਲਕਾ ਗਿੱਦੜਬਾਹਾ ਲੋਕ ਸਭਾ ਹਲਕਾ ਫਰੀਦਕੋਟ ਦਾ ਹਿੱਸਾ ਹੈ ਅਤੇ ਫਰੀਦਕੋਟ ਦੇ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਫਰੀਦਕੋਟ ਹਨ। ਲੰਬੀ ਵਿਧਾਨ ਸਭਾ ਹਲਕਾ ਲੋਕ ਸਭਾ ਹਲਕਾ ਬਠਿੰਡਾ ਦਾ ਹਿੱਸਾ ਹੈ ਅਤੇ ਇਸਦੇ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਬਠਿੰਡਾ ਹਨ। ਨਾਮਜਦਗੀਆਂ ਸਬੰਧਤ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਦੇ ਦਫ਼ਤਰਾਂ ਵਿਖੇ ਹੀ ਭਰੀਆਂ ਜਾ ਸਕਦੀਆਂ ਹਨ।

ਉਨ੍ਹਾਂ ਨੇ ਦੱਸਿਆ ਕਿ ਨਾਮਜਦਗੀਆਂ 14 ਮਈ 2024 ਤੱਕ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਦੀ ਪੜਤਾਲ 15 ਮਈ 2024 ਨੂੰ ਹੋਵੇਗੀ ਤੇ ਨਾਮਜ਼ਦਗੀਆਂ ਵਾਪਿਸ ਲੈਣ ਲਈ ਆਖਰੀ ਮਿਤ 17 ਮਈ 2024 ਹੈ। ਪੰਜਾਬ ਵਿਚ ਮਤਦਾਨ 1 ਜੂਨ 2024 ਨੂੰ ਹੈ ਅਤੇ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 12 ਉਡਣ ਦਸਤੇ ਚੋਣ ਜਾਬਤਾ ਲਾਗੂ ਹੋਣ ਵਾਲੇ ਦਿਨ ਤੋਂ ਕਾਰਜਸ਼ੀਲ ਸਨ ਅਤੇ ਅੱਜ ਤੋਂ 12 ਐਸ ਐਸ ਟੀ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਹਰੇਕ ਵਿਧਾਨ ਸਭਾ ਹਲਕੇ ਵਿਚ ਤਿੰਨ ਐਸ ਐਸ ਟੀ ਤਾਇਨਾਤ ਕੀਤੀਆਂ ਗਈਆਂ ਹਨ।

ਹਰਪ੍ਰੀਤ ਸਿੰਘ ਸੂਦਨ ਨੇ ਅੱਗੇ ਦੱਸਿਆ ਕਿ ਜਿ਼ਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸਦਾ ਨੰਬਰ 1950 ਹੈ ਅਤੇ ਚੋਣਾਂ (Lok Sabha elections) ਸਬੰਧੀ ਕਿਸੇ ਵੀ ਜਾਣਕਾਰੀ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਯਕੀਨ ਦੁਆਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨਿਰਪੱਖ ਤੇ ਸਾਂਤਮਈ ਚੋਣਾਂ ਲਈ ਪੂਰੀ ਤਰਾਂ ਤਿਆਰ ਹੈ ਅਤੇ ਲੋਕ ਵੱਧ ਚੜ੍ਹ ਕੇ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਦੇ ਮਤਦਾਨ ਕਰਨ।