Site icon TheUnmute.com

ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ EVM ਦੀ ਵੰਡ ਲਈ ਤਿਆਰੀਆਂ ਸ਼ੁਰੂ

EVM

ਫਾਜ਼ਿਲਕਾ, 3 ਮਈ 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈਵੀਐਮ (EVM) ਤੇ ਵੀਵੀਪੈਟ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅਨੁਸਾਰ ਵੱਖ ਵੱਖ ਵਿਧਾਨ ਸਭਾ ਹਲਕਿਆਂ ਅਨੁਸਾਰ ਵੰਡ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਇਸੇ ਅਨੁਸਾਰ ਹਲਕਿਆਂ ਵਿਚ ਉਪਲਬੱਧ ਬੂਥਾਂ ਦੀ ਗਿਣਤੀ ਦੇ ਮੁਕਾਬਲੇ 20 ਫੀਸਦੀ ਜਿਆਦਾ ਬੈਲਟ ਯੂਨਿਟ ਤੇ ਕੰਟਰੋਲ ਯੂਨਿਟ ਹਰੇਕ ਹਲਕੇ ਨੂੰ ਦਿੱਤੇ ਗਏ ਹਨ ਅਤੇ ਵੀਵੀਪੈਟ ਮਸ਼ੀਨਾਂ ਮੰਗ ਤੋਂ 30 ਫੀਸਦੀ ਵੱਧ ਰਾਖਵੇਂ ਕੋਟੇ ਵਿਚ ਦਿੱਤੀਆਂ ਗਈਆਂ ਹਨ।

ਇਸ ਸਬੰਧੀ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਦੀ ਨਿਗਰਾਨੀ ਤੇ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਦੀ ਹਾਜਰੀ ਵਿਚ ਕੰਪਿਊਟਰਾਇਜਡ ਰੈਂਡੇਮਾਈਜੇਸ਼ਨ ਕੀਤੀ ਗਈ ਸੀ। ਜਿਸ ਤੋਂ ਬਾਅਦ ਰੈਂਡੇਮਾਇਜੇਸ਼ਨ ਅਨੁਸਾਰ ਅੱਜ ਵੇਅਰਹਾਊਸ ਵਿਚ ਮਸ਼ੀਨਾਂ ਦੀ ਵੰਡ ਪ੍ਰਕਿਰਿਆ ਦਾ ਕੰਮ ਸ਼ੁਰੂ ਕੀਤਾ ਗਿਆ । ਇਸ ਕੰਮ ਦਾ ਮੁਆਇਨਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਅਤੇ ਏਡੀਸੀ ਜਨਰਲ ਰਾਕੇਸ਼ ਕੁਮਾਰ ਪੋਪਲੀ ਨੇ ਕੀਤਾ ਅਤੇ ਹਦਾਇਤ ਕੀਤੀ ਕਿ ਇਸ ਪ੍ਰਕ੍ਰਿਆ ਨੂੰ ਨਿਯਮਾਂ ਅਨੁਸਾਰ ਨੇਪਰੇ ਚਾੜਿਆ ਜਾਵੇ।

Exit mobile version