Site icon TheUnmute.com

ਮੁਕਤਸਰ ‘ਚ ਵਿਸ਼ਵ ਪ੍ਰਸਿੱਧ ਮੇਲਾ ਮਾਘੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ

Mela Maghi

ਚੰਡੀਗੜ੍ਹ, 30 ਦਸੰਬਰ 2023: ਪੰਜਾਬ ਦੇ ਮੁਕਤਸਰ ‘ਚ ਵਿਸ਼ਵ ਪ੍ਰਸਿੱਧ ਮੇਲਾ ਮਾਘੀ (Mela Maghi) ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। 40 ਮੁਕਤਿਆਂ ਦੀ ਯਾਦ ਵਿੱਚ ਮਨਾਏ ਜਾ ਰਹੇ ਮੇਲਾ ਮਾਘੀ ਦੇ ਸਬੰਧ ਵਿੱਚ 12 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉਹ ਥਾਂ ਹੈ ਜਿੱਥੇ ਖਿਦਰਾਣੇ ਦੀ ਲੜਾਈ ਵਿੱਚ 40 ਸਿੱਖ ਸ਼ਹੀਦ ਹੋਏ ਸਨ।

ਜਿਨ੍ਹਾਂ ਨੂੰ ਸਿੱਖ ਇਤਿਹਾਸ ਵਿੱਚ 40 ਮੁਕਤਿਆਂ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਹੱਥੀਂ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਨੇ ਦੱਸਿਆ ਕਿ 14 ਜਨਵਰੀ ਨੂੰ ਸਵੇਰੇ 6 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। 12, 13 ਅਤੇ 14 ਜਨਵਰੀ ਨੂੰ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਰਾਗੀ, ਢਾਡੀ, ਕਵੀਸਰੀ ਅਤੇ ਸਿੱਖ ਪ੍ਰਚਾਰਕ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ |

ਮਾਘੀ ਮੇਲੇ (Mela Maghi) ਨਾਲ ਸਬੰਧਤ ਸ੍ਰੀ ਦਰਬਾਰ ਸਾਹਿਬ ਨੂੰ ਸਜਾਇਆ ਜਾ ਰਿਹਾ ਹੈ। ਸੰਗਤ ਦੇ ਠਹਿਰਨ ਅਤੇ ਲੰਗਰ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ। 14 ਜਨਵਰੀ ਨੂੰ ਸ਼ਰਧਾਲੂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨਗੇ।

Exit mobile version