Sri Lanka

ਸ੍ਰੀਲੰਕਾ ਦੀ ਸੰਸਦ ‘ਚ ਅੰਤਰਿਮ ਬਜਟ ਪੇਸ਼, ਭਾਰਤ-ਚੀਨ ਵਿਵਾਦ ਤੋਂ ਦੂਰ ਰਹਿਣ ਦੀ ਕੀਤੀ ਵਕਾਲਤ

ਚੰਡੀਗੜ੍ਹ 30 ਅਗਸਤ 2022: ਸ਼੍ਰੀਲੰਕਾ (Sri Lanka) ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ (Ranil Wickremesinghe) ਨੇ ਮੰਗਲਵਾਰ ਨੂੰ ਕਿਹਾ ਕਿ ਬੇਲਆਊਟ ਪੈਕੇਜ ‘ਤੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਨਾਲ ਗੱਲਬਾਤ ਆਖਰੀ ਪੜਾਅ ‘ਤੇ ਪਹੁੰਚ ਗਈ ਹੈ। ਇਸਦੇ ਨਾਲ ਹੀ ਸ੍ਰੀਲੰਕਾ ਦੀ ਸੰਸਦ ਵਿੱਚ ਇੱਕ ਅੰਤਰਿਮ ਬਜਟ ਵੀ ਪੇਸ਼ ਕੀਤਾ ਗਿਆ | ਜਿਸਦਾ ਉਦੇਸ਼ ਮਾਲੀਏ ਨੂੰ ਵਧਾਉਣਾ ਅਤੇ ਟਾਪੂ ਦੇਸ਼ ਦੇ ਸਭ ਤੋਂ ਭੈੜੇ ਆਰਥਿਕ ਸੰਕਟ ਨਾਲ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ।

ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰਪਤੀ ਵਿਕਰਮਸਿੰਘੇ ਦੇਸ਼ ਦੇ ਵਿੱਤ ਮੰਤਰੀ ਵੀ ਹਨ। ਉਨ੍ਹਾਂ ਨੇ ਸੰਸਦ ਨੂੰ ਦੱਸਿਆ ਕਿ ਅੰਤਰਿਮ ਬਜਟ ਦੇਸ਼ ਵਿੱਚ ਹੁਣ ਤੱਕ ਮੌਜੂਦ ਆਰਥਿਕ ਢਾਂਚੇ ਨੂੰ ਬਦਲਣ ਦੀ ਨੀਂਹ ਰੱਖੇਗਾ। ਰਾਸ਼ਟਰਪਤੀ ਵਿਕਰਮਸਿੰਘੇ ਅਤੇ IMF ਟੀਮ ਨੇ ਪਿਛਲੇ ਹਫਤੇ ਸ਼੍ਰੀਲੰਕਾ ਦੇ ਮੌਜੂਦਾ ਆਰਥਿਕ ਸੰਕਟ ਦਾ ਵਿਸ਼ਲੇਸ਼ਣ ਕੀਤਾ ਅਤੇ ਇੱਕ ਬੇਲਆਉਟ ਪੈਕੇਜ ਨੂੰ ਲੈ ਕੇ ਗੱਲਬਾਤ ਕੀਤੀ |

ਇਸਦੇ ਨਾਲ ਹੀ ਸ਼੍ਰੀਲੰਕਾ (Sri Lanka) ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ ਨੇ ਮੰਗਲਵਾਰ ਨੂੰ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਭਾਰਤ-ਚੀਨ ਵਿਵਾਦ ਤੋਂ ਦੂਰ ਹੀ ਰਹਿਣ | ਉਨ੍ਹਾਂ ਨੇ ਦੇਸ਼ ਦੇ ਸਭ ਤੋਂ ਭੈੜੇ ਆਰਥਿਕ ਸੰਕਟ ਨਾਲ ਨਜਿੱਠਣ ਅਤੇ ਮਜ਼ਬੂਤ ​​ਅਰਥਵਿਵਸਥਾਵਾਂ ਲਈ ਏਕਤਾ ਸਰਕਾਰ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ । ਉਨ੍ਹਾਂ ਦੀ ਇਹ ਟਿੱਪਣੀ ਦੇਸ਼ ਦੇ ਹੰਬਨਟੋਟਾ ਬੰਦਰਗਾਹ ‘ਤੇ ਉੱਚ ਤਕਨੀਕ ਵਾਲੇ ਚੀਨੀ ਜਹਾਜ਼ ਦੇ ਡੌਕਿੰਗ ਨੂੰ ਲੈ ਕੇ ਭਾਰਤ ਅਤੇ ਚੀਨ ਵਿਚਾਲੇ ਜ਼ੁਬਾਨੀ ਝਗੜੇ ਤੋਂ ਕੁਝ ਦਿਨ ਬਾਅਦ ਆਈ ਹੈ।

Scroll to Top