ਚੰਡੀਗੜ੍ਹ, 29 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਪਾਸ ਕੀਤਾ ਗਿਆ ਨਾਰੀ ਸ਼ਕਤੀ ਵੰਦਨ ਬਿੱਲ (ਮਹਿਲਾ ਰਾਖਵਾਂਕਰਨ ਬਿੱਲ) (Women’s Reservation Bill) ਹੁਣ ਕਾਨੂੰਨ ਬਣ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ । ਸ਼ੁੱਕਰਵਾਰ ਨੂੰ ਭਾਰਤ ਸਰਕਾਰ ਨੇ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।
ਹੁਣ ਇਸ ਬਿੱਲ ਦੇ ਐਕਟ ਬਣਨ ਨਾਲ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ 33% ਸੀਟਾਂ ਔਰਤਾਂ ਲਈ ਰਾਖਵੀਆਂ ਹੋ ਜਾਣਗੀਆਂ। ਹਾਲਾਂਕਿ, ਨਵੀਂ ਜਨਗਣਨਾ ਅਤੇ ਹੱਦਬੰਦੀ ਤੋਂ ਬਾਅਦ ਰਾਖਵਾਂਕਰਨ ਲਾਗੂ ਕੀਤਾ ਜਾਵੇਗਾ। ਇਸ ਨੂੰ 20 ਸਤੰਬਰ ਨੂੰ ਲੋਕ ਸਭਾ ਅਤੇ 21 ਸਤੰਬਰ ਨੂੰ ਰਾਜ ਸਭਾ ਵਿੱਚ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਪਾਸ ਕੀਤਾ ਗਿਆ ਸੀ। ਨਵੀਂ ਸੰਸਦ ਵਿੱਚ ਪਾਸ ਹੋਣ ਵਾਲਾ ਇਹ ਪਹਿਲਾ ਕਾਨੂੰਨ ਹੈ।