Sikkim

ਸਿੱਕਮ ਸੜਕ ਹਾਦਸੇ ‘ਚ ਭਾਰਤੀ ਫ਼ੌਜੀਆਂ ਦੀ ਸ਼ਹਾਦਤ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ 23 ਦਸੰਬਰ 2022: ਸਿੱਕਮ ( Sikkim) ਵਿੱਚ ਅੱਜ ਦਰਦਨਾਕ ਸੜਕ ਹਾਦਸੇ ਵਿੱਚ ਭਾਰਤੀ ਫ਼ੌਜ (Indian Army) ਦੇ 16 ਜਵਾਨ ਸ਼ਹੀਦ ਹੋ ਗਏ ਹਨ। ਫੌਜ ਦੇ ਇਕ ਅਧਿਕਾਰੀ ਮੁਤਾਬਕ ਇਹ ਘਟਨਾ ਉੱਤਰੀ ਸਿੱਕਮ ਦੇ ਜੇਮਾ ‘ਚ ਵਾਪਰੀ। ਹਾਦਸਾਗ੍ਰਸਤ ਫ਼ੌਜ ਦਾ ਟਰੱਕ ਤਿੰਨ ਵਾਹਨਾਂ ਦੇ ਕਾਫਲੇ ਦਾ ਹਿੱਸਾ ਸੀ, ਜੋ ਸਵੇਰੇ ਚਾਟੇਨ ਤੋਂ ਥੰਗੂ ਵੱਲ ਜਾ ਰਿਹਾ ਸੀ।ਇਸ ਹਾਦਸੇ ਵਿੱਚ ਕਈ ਜਵਾਨ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਏਅਰਲਿਫਟ ਕਰਕੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ | ਰਾਹਤ ਟੀਮਾਂ ਮੌਕੇ ‘ਤੇ ਪਹੁੰਚੀਆਂ ਹਨ |

ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਸਿੱਕਮ ‘ਚ ਸੜਕ ਹਾਦਸੇ ‘ਚ ਭਾਰਤੀ ਫੌਜ ਦੇ ਬਹਾਦਰ ਜਵਾਨਾਂ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਸ਼ਟਰਪਤੀ ਨੇ ਟਵੀਟ ਕਰਦਿਆਂ ਲਿਖਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਦਿਲੀ ਹਮਦਰਦੀ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਖੀ ਪਰਿਵਾਰਾਂ ਨਾਲ ਹਮਦਰਦੀ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

Scroll to Top