Harmanpreet Singh

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਹਰਮਨਪ੍ਰੀਤ ਸਿੰਘ ਸਮੇਤ ਪੰਜਾਬ ਦੇ 3 ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 17 ਜਨਵਰੀ 2025: Khel Ratan Award: ਕੇਂਦਰੀ ਖੇਡ ਮੰਤਰਾਲੇ ਵੱਲੋਂ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰੀ ਖੇਡ ਪੁਰਸਕਾਰ 2024 ਵੰਡੇ ਜਾ ਰਹੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ ਹੈ । ਭਾਰਤੀ ਹਾਕੀ ਪੁਰਸ਼ ਟੀਮ ਦੇ ਕਪਤਾਨ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ (Harmanpreet Singh) ਸਮੇਤ ਪੰਜਾਬ ਦੇ ਤਿੰਨ ਖਿਡਾਰੀਆਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਨਮਾਨਿਤ ਕੀਤਾ ਹੈ |

ਭਾਰਤੀ ਹਾਕੀ ਪੁਰਸ਼ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਉਨ੍ਹਾਂ ਦੀ ਮਜ਼ਬੂਤ ​​ਖੇਡ ਅਤੇ ਅਸਾਧਾਰਨ ਪ੍ਰਤਿਭਾ ਲਈ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ |

ਇਨ੍ਹਾਂ ਤੋਂ ਇਲਾਵਾ, ਅੰਮ੍ਰਿਤਸਰ ਦੇ ਜਰਮਨਜੀਤ ਸਿੰਘ ਅਤੇ ਜਲੰਧਰ ਦੇ ਸੁਖਜੀਤ ਸਿੰਘ ਨੂੰ ਵੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਹਰਮਨਪ੍ਰੀਤ ਸਿੰਘ ਦੇ ਕਰੀਅਰ ਦੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ ‘ਚ ਟੋਕੀਓ 2020 ਓਲੰਪਿਕ ‘ਚ ਕਾਂਸੀ ਦਾ ਤਗਮਾ, 2023 ਏਸ਼ੀਆਈ ਖੇਡਾਂ ‘ਚ ਸੋਨ ਤਗਮਾ ਅਤੇ ਪੈਰਿਸ ਓਲੰਪਿਕ 2024 ‘ਚ ਕਾਂਸੀ ਦਾ ਤਮਗਾ ਸ਼ਾਮਲ ਹਨ।

Read More: Harmanpreet Singh: ਹਰਮਨਪ੍ਰੀਤ ਸਿੰਘ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ, ਜਾਣੋ ਉਨ੍ਹਾਂ ਦੀਆਂ ਪ੍ਰਾਪਤੀਆਂ

Scroll to Top