Site icon TheUnmute.com

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟੀ.ਬੀ ਮੁਕਤ ਭਾਰਤ ਮੁਹਿੰਮ ਦੀ ਕੀਤੀ ਡਿਜੀਟਲ ਸ਼ੁਰੂਆਤ

Women's Reservation Bill

ਚੰਡੀਗੜ੍ਹ 09 ਸਤੰਬਰ 2022: IMF ਦੀ ਪ੍ਰਬੰਧ ਨਿਰਦੇਸ਼ਕ ਕ੍ਰਿਸਟਾਲਿਨਾ ਜਾਰਜੀਵਾ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਦੀ ਟੀਬੀ ਮੁਕਤ ਭਾਰਤ ਮੁਹਿੰਮ ਦੀ ਡਿਜੀਟਲ ਸ਼ੁਰੂਆਤ ਕੀਤੀ।

ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨੇ ਅਪੀਲ ਕੀਤੀ ਕਿ ਉਹ 2025 ਤੱਕ ਦੇਸ਼ ਵਿੱਚੋਂ ਟੀਬੀ ਦੇ ਖਾਤਮੇ ਲਈ ਜੰਗੀ ਪੱਧਰ ’ਤੇ ਕੰਮ ਕਰਨ। ਉਨ੍ਹਾਂ ਇਸ ਲਈ ਸਮੂਹਿਕ ਤੌਰ ‘ਤੇ ਕੰਮ ਕਰਨ ਲਈ ਕਿਹਾ। ਰਾਸ਼ਟਰਪਤੀ ਨੇ Ni-kshay 2.0 ਪੋਰਟਲ ਰਾਹੀਂ ਟੀਬੀ ਦੇ ਮਰੀਜ਼ਾਂ ਨੂੰ ਕਮਿਊਨਿਟੀ ਸਹਾਇਤਾ ਪ੍ਰਦਾਨ ਕਰਨ ਲਈ ਸਰਕਾਰ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ।

Exit mobile version