ਚੰਡੀਗੜ੍ਹ 14 ਸਤੰਬਰ 2022: ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ II ਦੀ ਅੰਤਿਮ ਰਸਮਾਂ ‘ਚ ਸ਼ਾਮਲ ਹੋਣਗੇ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਦਿੱਤੀ ਹੈ। ਵਿਦੇਸ਼ ਮੰਤਰਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਦ੍ਰੋਪਦੀ ਮੁਰਮੂ 17-19 ਸਤੰਬਰ ਨੂੰ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-2 ਦੀ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਲਈ ਲੰਡਨ ਜਾਣਗੇ।
ਜਿਕਰਯੋਗ ਹੈ ਕਿ ਮਹਾਰਾਣੀ ਐਲਿਜ਼ਾਬੈਥ II ਦੀ ਮੌਤ 8 ਸਤੰਬਰ ਨੂੰ ਹੋਈ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) , ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ।