ਚੰਡੀਗੜ੍ਹ, 09 ਮਾਰਚ 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਆਉਂਣਗੇ | ਇਸ ਦੌਰਾਨ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ 5 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ 4 ਘੰਟੇ ਦੇ ਅੰਮ੍ਰਿਤਸਰ ਦੌਰੇ ਦੌਰਾਨ ਰਾਸ਼ਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ। ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |
ਇਸਦੇ ਨਾਲ ਹੀ 1 ਤੋਂ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਹੋਣ ਵਾਲੀ ਹੈ।ਰਾਸ਼ਟਰਪਤੀ ਦ੍ਰੋਪਦੀ ਮੁਰਮੂ 12.30 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚ ਸਕਦੇ ਹਨ | ਅੰਮ੍ਰਿਤਸਰ ਦੇ ਪੁਲਿਸ ਉਪ ਕਪਤਾਨ ਪਰਮਿੰਦਰ ਸਿੰਘ ਭੰਡਾਲ ਨੇ ਰਾਸ਼ਟਰਪਤੀ ਦੀ ਆਮਦ ‘ਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਗੱਲ ਕਹੀ। ਸਮੱਸਿਆ ਦੇ ਮੱਦੇਨਜ਼ਰ ਟਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ।