Site icon TheUnmute.com

ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ

Kultar Singh Sandhawan

ਚੰਡੀਗੜ੍ਹ 22 ਦਸੰਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ (Punjab and Haryana High Court Bar Association) ਦੇ ਪ੍ਰਧਾਨ ਐਡਵੋਕੇਟ ਜੀ.ਬੀ.ਐਸ ਢਿੱਲੋਂ, ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਸੁਮਨਦੀਪ ਸਿੰਘ ਵਾਲੀਆ ਅਤੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਬੀਤੀ ਸ਼ਾਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨਾਲ ਉਨ੍ਹਾਂ ਦੀ ਸਥਾਨਕ ਰਿਹਾਇਸ਼ ‘ਤੇ ਮੁਲਾਕਾਤ ਕੀਤੀ।

ਵਿਧਾਨ ਸਭਾ ਦੇ ਬੁਲਾਰੇ ਅਨੁਸਾਰ ਇਹ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਸ਼ਿਆਂ ‘ਤੇ ਆਪਸੀ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਕੁਲਤਾਰ ਸੰਧਵਾਂ ਨੇ ਜੀਬੀਐਸ ਢਿੱਲੋਂ ਨੂੰ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ। ਕੁਲਤਾਰ ਸੰਧਵਾਂ ਨੇ ਵੀ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਲਈ ਪ੍ਰੇਰਿਆ।

Exit mobile version