ਚੰਡੀਗੜ੍ਹ, 16 ਦਸੰਬਰ 2024: ਸ਼੍ਰੀਲੰਕਾ (Sri Lanka) ਦੇ ਰਾਸ਼ਟਰਪਤੀ ਅਨੁਰਾ ਕੁਮਾਰ ਦਿਸਾਨਾਇਕੇ ਭਾਰਤ (India) ਦੇ ਤਿੰਨ ਦਿਨਾਂ ਦੌਰੇ ‘ਤੇ ਆਏ ਹਨ। ਸੋਮਵਾਰ ਨੂੰ ਰਾਸ਼ਟਰਪਤੀ ਦਿਸਾਨਾਇਕੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਰੱਖਿਆ, ਵਪਾਰ ਅਤੇ ਨਿਵੇਸ਼ ਵਧਾਉਣ ਲਈ ਵਿਆਪਕ ਗੱਲਬਾਤ ਕੀਤੀ ਹੈ ।
ਜਿਕਰਯੋ ਹੈ ਕਿ ਸ਼੍ਰੀਲੰਕਾ (Sri Lanka) ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਦਿਸਾਨਾਇਕੇ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ, ਜਿਸ ਲਈ ਉਹ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਪਹੁੰਚੇ। ਗੱਲਬਾਤ ਤੋਂ ਪਹਿਲਾਂ ਰਾਸ਼ਟਰਪਤੀ ਭਵਨ ‘ਚ ਰਾਸ਼ਟਰਪਤੀ ਦਿਸਾਨਾਇਕੇ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਵੀ ਮੁਲਾਕਾਤ ਕੀਤੀ।
ਪੀਐਮ ਮੋਦੀ ਅਤੇ ਅਨੁਰਾ ਦਿਸਾਨਾਇਕੇ ਦੀ ਗੱਲਬਾਤ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਵਪਾਰ, ਨਿਵੇਸ਼, ਵਿਕਾਸ ਅਤੇ ਸੁਰੱਖਿਆ ਸਹਿਯੋਗ ‘ਤੇ ਚਰਚਾ ਹੋਈ।
ਇਸਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਲਿਖਿਆ, ਭਾਰਤ ਦੀ ਆਪਣੀ ਪਹਿਲੀ ਯਾਤਰਾ ਦੀ ਸ਼ੁਰੂਆਤ ‘ਚ ਰਾਸ਼ਟਰਪਤੀ ਦਿਸਾਨਾਇਕੇ ਨੂੰ ਮਿਲ ਕੇ ਖੁਸ਼ੀ ਹੋਈ। ਸ਼੍ਰੀਲੰਕਾ ਸਾਡੀ ‘ਨੇਬਰਹੁੱਡ ਫਸਟ’ ਨੀਤੀ ਅਤੇ ‘ਸਾਗਰ ਆਉਟਲੁੱਕ’ ਲਈ ਮਹੱਤਵਪੂਰਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੀ ਗੱਲਬਾਤ ਦੋਵਾਂ ਦੇਸ਼ਾਂ ਵਿਚਾਲੇ ਵਿਸ਼ਵਾਸ ਅਤੇ ਸਹਿਯੋਗ ਨੂੰ ਵਧਾਏਗੀ।
ਇਸ ਤੋਂ ਪਹਿਲਾਂ ਰਾਸ਼ਟਰਪਤੀ ਦਿਸਾਨਾਇਕੇ ਨੇ ਕਿਹਾ ਸੀ ਕਿ ਉਨ੍ਹਾਂ ਨੇ ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤਾਂ ‘ਚ ਆਪਸੀ ਹਿੱਤਾਂ ‘ਤੇ ਉਸਾਰੂ ਚਰਚਾ ਕੀਤੀ ਹੈ।
Read More: OpenAI ਦੀ ਪੋਲ ਖੋਲ੍ਹਣ ਵਾਲੇ ਸੁਚਿਰ ਬਾਲਾਜੀ ਦੀ ਅਪਾਰਟਮੈਂਟ ‘ਚ ਮਿਲੀ ਲਾ.ਸ਼