President Ramnath Kovind

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 11 ਮਜ਼ਦੂਰਾਂ ਦੀ ਮੌਤ ‘ਤੇ ਜਤਾਇਆ ਦੁੱਖ

ਚੰਡੀਗੜ੍ਹ 23 ਮਾਰਚ 2022: ਰਾਸ਼ਟਰਪਤੀ ਰਾਮਨਾਥ ਕੋਵਿੰਦ President Ramnath Kovind) ਨੇ ਸਿਕੰਦਰਾਬਾਦ ਦੇ ਭੋਈਗੁੜਾ ‘ਚ ਕਬਾੜ ਦੀ ਦੁਕਾਨ ‘ਚ ਅੱਗ ਲੱਗਣ ਕਾਰਨ 11 ਮਜ਼ਦੂਰਾਂ ਦੀ ਮੌਤ ‘ਤੇ ਦੁੱਖ ਜਤਾਇਆ | ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੁੱਧਵਾਰ ਨੂੰ ਕਿਹਾ ਕਿ ’ਚ ਅੱਗ ਲੱਗਣ ਦੀ ਘਟਨਾ ’ਚ ਮਜ਼ਦੂਰਾਂ ਦੀ ਮੌਤ ਇਕ ਅਜਿਹੀ ਤ੍ਰਾਸਦੀ ਹੈ, ਜਿਸ ਦਾ ਦੁੱਖ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ।ਮੈਂ ਜ਼ਖਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।’

ਇਹ ਘਟਨਾ ਕਬਾੜ ਦੇ ਇਕ ਗੋਦਾਮ ’ਚ ਬੁੱਧਵਾਰ ਤੜਕੇ ਅੱਗ ਲੱਗਣ ਨਾਲ 11 ਲੋਕਾਂ ਦੀ ਝੁਲਸ ਕੇ ਮੌਤ ਹੋ ਗਈ। ਇਹ ਪ੍ਰਵਾਸੀ ਮਜ਼ਦੂਰ ਘਟਨਾ ਦੇ ਸਮੇਂ ਸਿਕੰਦਰਾਬਾਦ ਦੇ ਭੋਈਗੁੜਾ ’ਚ ਗੋਦਾਮ ਦੇ ਉੱਪਰ ਬਣੇ ਇਕ ਕਮਰੇ ’ਚ ਸੁੱਤੇ ਹੋਏ ਸਨ। ਇਹ ਸਾਰੇ ਮ੍ਰਿਤਕ ਮਜ਼ਦੂਰ ਬਿਹਾਰ ਦੇ ਦੱਸੇ ਜਾ ਰਹੇ ਹਨ ।

president

Scroll to Top