ਪਟਿਆਲਾ, 24 ਅਪ੍ਰੈਲ 2023: ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪਿਛਲੀ ਸਰਕਾਰ ਨੇ ਕਦੇ ਵੀ ਸਰਕਾਰੀ ਕਾਲਜ ਲੜਕੀਆਂ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਪ੍ਰੰਤੂ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੋਣ ਕਰਕੇ ਮੁੱਖ ਮੰਤਰੀ ਖ਼ੁਦ ਸਕੂਲਾਂ ਤੇ ਕਾਲਜਾਂ ‘ਚ ਜਾ ਕੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦਾ ਮਨੋਬਲ ਵਧਾ ਰਹੇ ਹਨ।
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਦੀ ਇਸ ਫੇਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਪਟਿਆਲਾ ਦੇ ਇਸ 80 ਸਾਲਾਂ ਤੋਂ ਵੀ ਪੁਰਾਣੇ ਤੇ ਅਹਿਮ ਕਾਲਜ ਲਈ ਕਾਲਜ ਲਈ ਪਿਛਲੀ ਸਰਕਾਰ ਬਹੁਤ ਕੁਝ ਕਾਫੀ ਸਮਾਂ ਪਹਿਲਾਂ ਹੀ ਕਰ ਸਕਦੀ ਸੀ ਪਰੰਤੂ ਮਜ਼ਬੂਤ ਇੱਛਾ ਸ਼ਕਤੀ ਦੀ ਘਾਟ ਕਾਰਨ ਅਜਿਹਾ ਨਹੀਂ ਹੋ ਸਕਿਆ। ਕੋਹਲੀ ਨੇ ਕਿਹਾ ਕਿ ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਦਰਸਾ ਦਿੱਤਾ ਹੈ ਕਿ ਉਨ੍ਹਾਂ ਲਈ ਵਿਦਿਆਰਥੀਆਂ ਲਈ ਸਿੱਖਿਆ ਦਾ ਬੁਨਿਆਦੀ ਢਾਂਚਾ ਮਜਬੂਤ ਕਰਨਾ ਉਨ੍ਹਾਂ ਦੀਆਂ ਮੁਢਲੀਆਂ ਤਰਜੀਹਾਂ ‘ਚ ਸ਼ਾਮਲ ਹੈ।
ਅਜੀਤ ਪਾਲ ਸਿੰਘ ਕੋਹਲੀ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਕਾਲਜ ਲੜਕੀਆਂ ਦੀ ਬਹੁਤ ਪੁਰਾਣੀਆਂ ਮੰਗਾਂ ਨੂੰ ਅੱਜ ਮੌਕੇ ‘ਤੇ ਹੀ ਮੰਨਕੇ ਵਿਦਿਆਰਥਣਾਂ ਦੀ ਉਚੇਰੀ ਸਿੱਖਿਆ ਲਈ ਇੱਕ ਬਹੁਤ ਵੱਡਾ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਵੱਲੋਂ ਤੇ ਸਮੁੱਚੇ ਪਟਿਆਲਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਲੜਕੀਆਂ ਦੇ ਕਾਲਜ ਨੂੰ ਖੁੱਲ੍ਹੇ ਗੱਫ਼ੇ ਦੇਣ ਲਈ ਵਿਸ਼ੇਸ਼ ਧੰਨਵਾਦ ਕਰਦੇ ਹਨ।