July 7, 2024 2:03 pm
Article 370

ਕੋਰੋਨਾ ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਮੋਦੀ ਨੇ ਸੱਦੀ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ 22 ਦਸੰਬਰ 2022: ਚੀਨ-ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ (Corona) ਦੇ ਨਵੇਂ ਮਾਮਲਿਆਂ ‘ਚ ਵਾਧੇ ਦੇ ਨਾਲ-ਨਾਲ ਭਾਰਤ ‘ਚ ਵੀ ਮਹਾਮਾਰੀ ਨੂੰ ਲੈ ਕੇ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕਰਨਗੇ। ਦੱਸਿਆ ਗਿਆ ਹੈ ਕਿ ਇਹ ਮੀਟਿੰਗ ਦੁਪਹਿਰ ਬਾਅਦ ਹੋਵੇਗੀ।

ਅੰਕੜਿਆਂ ਅਨੁਸਾਰ ਭਾਰਤ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.80 ਫੀਸਦੀ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 4,41,42,432 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ, ਜਦਕਿ ਕੋਵਿਡ-19 ਨਾਲ ਮੌਤ ਦਰ 1.19 ਫੀਸਦੀ ਹੈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 220.03 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ 8 ਵਜੇ ਤੱਕ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦਿੱਲੀ ‘ਚ ਇਨਫੈਕਸ਼ਨ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 5,30,681 ਹੋ ਗਈ ਹੈ। ਕੋਰੋਨਾ (Corona) ਵਾਇਰਸ ਦੀ ਲਾਗ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 3,402 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.01 ਪ੍ਰਤੀਸ਼ਤ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ ਛੇ ਮਾਮਲਿਆਂ ਦੀ ਕਮੀ ਦਰਜ ਕੀਤੀ ਗਈ ਹੈ। ਭਾਰਤ ਵਿੱਚ ਅੱਜ ਕੋਰੋਨਾ ਵਾਇਰਸ ਦੀ ਲਾਗ ਦੇ 185 ਨਵੇਂ ਮਾਮਲੇ ਸਾਹਮਣੇ ਆਏ ਹਨ।