July 2, 2024 6:47 pm
Faridabad

ਪ੍ਰਧਾਨ ਮੰਤਰੀ ਮੋਦੀ ਨੇ ਫਰੀਦਾਬਾਦ ‘ਚ ਅੰਮ੍ਰਿਤਾ ਹਸਪਤਾਲ ਦਾ ਕੀਤਾ ਉਦਘਾਟਨ

ਚੰਡੀਗੜ੍ਹ 24 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਹਰਿਆਣਾ ਦੇ ਫਰੀਦਾਬਾਦ (Faridabad) ‘ਚ ਸੂਬੇ ਦੀ ਜਨਤਾ ਨੂੰ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਨੇ 2600 ਬਿਸਤਰਿਆਂ ਵਾਲੇ ਅੰਮ੍ਰਿਤਾ ਹਸਪਤਾਲ (Amrita Hospital) ਦਾ ਉਦਘਾਟਨ ਕੀਤਾ ਹੈ । ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਲੋਕਾਂ ਨੂੰ ਹੋਮੀ ਭਾਬਾ ਕੈਂਸਰ ਹਸਪਤਾਲ ਦਾ ਵੀ ਉਦਘਾਟਨ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਰੀਦਾਬਾਦ ਪਹੁੰਚਣ ‘ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਨ੍ਹਾਂ ਦਾ ਸੁਆਗਤ ਕੀਤਾ। ਇਸ ਮੌਕੇ ‘ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ, ਮਾਂ ਅਮ੍ਰਿਤਾਨੰਦਮਈ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਵੀ ਮੌਜੂਦ ਸਨ।