ਪ੍ਰਧਾਨ ਮੰਤਰੀ ਮੋਦੀ ਨੇ ਮੁੱਲਾਂਪੁਰ ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ

Homi Bhabha Cancer Hospital

ਚੰਡੀਗੜ੍ਹ 24 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਹਾਲੀ ਦੇ ਮੁੱਲਾਂਪੁਰ ਵਿਖੇ ‘ਹੋਮੀ ਭਾਬਾ ਕੈਂਸਰ ਹਸਪਤਾਲ (Homi Bhabha Cancer Hospital) ਅਤੇ ਖੋਜ ਕੇਂਦਰ’ ਦਾ ਉਦਘਾਟਨ ਕੀਤਾ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਰਾਜਪਾਲ ਬਨਵਾਰੀ ਲਾਲ ਪਰੋਹਿਤ, ਪੰਜਾਬ ਡੀਜੀਪੀ ਗੌਰਵ ਯਾਦਵ, ਅਸ਼ਵਨੀ ਸ਼ਰਮਾ, ਕੋਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਹੋਰ ਭਾਜਪਾ ਆਗੂ ਮੌਜੂਦ ਰਹੇ |ਇਸਦੇ ਨਾਲ ਹੀ ਕੁਝ ਦੇਰ ਬਾਅਦ ਪ੍ਰਧਾਨ ਮੰਤਰੀ ਜਨਤਾ ਨੂੰ ਸੰਬੋਧਨ ਕਰਨਗੇ |

ਜਿਕਰਯੋਗ ਹੈ ਕਿ 30 ਦਸੰਬਰ 2013 ਨੂੰ ਤੱਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਸ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖਿਆ ਸੀ। ਪੰਜਾਬ ਹੀ ਨਹੀਂ ਸਗੋਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਰਾਜਸਥਾਨ ਦੇ ਮਰੀਜ਼ਾਂ ਦਾ ਕੈਂਸਰ ਦਾ ਇਲਾਜ ਕੀਤਾ ਜਾਵੇਗਾ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।