Hindu temples

ਪ੍ਰਧਾਨ ਮੰਤਰੀ ਮੋਦੀ ਨੇ ਆਸਟ੍ਰੇਲੀਆ ਦੇ PM ਕੋਲ ਹਿੰਦੂ ਮੰਦਰਾਂ ‘ਤੇ ਹਮਲੇ ਦਾ ਮੁੱਦਾ ਚੁੱਕਿਆ

ਚੰਡੀਗੜ੍ਹ,10 ਮਾਰਚ 2023: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਹੈਦਰਾਬਾਦ ਹਾਊਸ ਵਿਖੇ ਲੰਬੀ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਦੇਸ਼ਾਂ ਦੇ ਮੁਖੀਆਂ ਨੇ ਕਈ ਮੁੱਦਿਆਂ ‘ਤੇ ਆਪਸੀ ਸਹਿਮਤੀ ਪ੍ਰਗਟਾਈ। ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿਚ ਹਿੰਦੂ ਮੰਦਰਾਂ (Hindu temples) ‘ਤੇ ਹਮਲਿਆਂ ਦਾ ਮੁੱਦਾ ਵੀ ਚੁੱਕਿਆ।

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਖ਼ੁਦ ਇਸ ਦੀ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਕਿਹਾ, ‘ਆਸਟ੍ਰੇਲੀਆ ‘ਚ ਮੰਦਰਾਂ (Hindu temples) ‘ਤੇ ਹਮਲਿਆਂ ਦੀਆਂ ਲਗਾਤਾਰ ਖਬਰਾਂ ਆ ਰਹੀਆਂ ਹਨ। ਇਸ ਨੇ ਨਿਸ਼ਚਿਤ ਤੌਰ ‘ਤੇ ਭਾਰਤ ਦੇ ਲੋਕਾਂ ਨੂੰ ਚਿੰਤਤ ਕੀਤਾ ਹੈ । ਮੈਂ ਪ੍ਰਧਾਨ ਮੰਤਰੀ ਅਲਬਾਨੀਜ਼ ਨਾਲ ਇਸ ਬਾਰੇ ਚਰਚਾ ਕੀਤੀ। ਊਨਾ ਨੇ ਮੈਨੂੰ ਭਰੋਸਾ ਦਿਵਾਇਆ ਹੈ ਕਿ ਭਾਰਤੀਆਂ ਦੀ ਸੁਰੱਖਿਆ ਉਸਦੀ ਸਰਕਾਰ ਲਈ ਸਭ ਤੋਂ ਮਹੱਤਵਪੂਰਨ ਹੈ। ਆਸਟ੍ਰੇਲੀਆ ‘ਚ ਰਹਿਣ ਵਾਲੇ ਭਾਰਤੀਆਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇਗੀ।

ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਸੁਰੱਖਿਆ ਸਹਿਯੋਗ ਸਾਡੀ ਰਣਨੀਤੀ ਦਾ ਇੱਕ ਮਹੱਤਵਪੂਰਨ ਥੰਮ ਹੈ। ਅਸੀਂ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਆਪਸੀ ਸਹਿਯੋਗ ਵਧਾਵਾਂਗੇ,ਜਿਸ ‘ਤੇ ਚਰਚਾ ਕੀਤੀ ਗਈ ਹੈ। ਰੱਖਿਆ ਦੇ ਖੇਤਰ ਵਿੱਚ ਅਸੀਂ ਪਿਛਲੇ ਕੁਝ ਸਾਲਾਂ ਵਿੱਚ ਕਮਾਲ ਦੇ ਸਮਝੌਤੇ ਕੀਤੇ ਹਨ। ਅੱਜ ਅਸੀਂ ਭਰੋਸੇਯੋਗ ਅਤੇ ਮਜ਼ਬੂਤ ​​ਗਲੋਬਲ ਸਪਲਾਈ ਚੇਨ ਵਿਕਸਿਤ ਕਰਨ ਲਈ ਆਪਸੀ ਸਹਿਯੋਗ ‘ਤੇ ਵੀ ਚਰਚਾ ਕੀਤੀ। ਅਸੀਂ ਸਾਫ਼ ਹਾਈਡ੍ਰੋਜਨ ਅਤੇ ਸੋਲਰ ਵਿੱਚ ਵੀ ਮਿਲ ਕੇ ਕੰਮ ਕਰ ਰਹੇ ਹਾਂ।

ਇਸਦੇ ਨਾਲ ਹੀ ਰੱਖਿਆ ਦੇ ਖੇਤਰ ਵਿੱਚ, ਅਸੀਂ ਪਿਛਲੇ ਕੁਝ ਸਾਲਾਂ ਵਿੱਚ ਮਹੱਤਵਪੂਰਨ ਸਮਝੌਤਿਆਂ ‘ਤੇ ਹਸਤਾਖਰ ਕੀਤੇ ਹਨ, ਜਿਸ ਵਿੱਚ ਇੱਕ-ਦੂਜੇ ਦੀਆਂ ਫੌਜਾਂ ਲਈ ਲੌਜਿਸਟਿਕ ਸਹਾਇਤਾ ਸ਼ਾਮਲ ਹੈ। ਸਾਡੀਆਂ ਸੁਰੱਖਿਆ ਏਜੰਸੀਆਂ ਵਿਚਕਾਰ ਸੂਚਨਾ ਦਾ ਨਿਯਮਤ ਅਤੇ ਉਪਯੋਗੀ ਆਦਾਨ-ਪ੍ਰਦਾਨ ਵੀ ਹੁੰਦਾ ਹੈ ਅਤੇ ਅਸੀਂ ਇਸਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ ਹੈ।

ਦੋਵੇਂ ਦੇਸ਼ਾਂ ਦੀਆਂ ਫੌਜਾਂ ਨੇ ਲੌਜਿਸਟਿਕ ਸੇਵਾਵਾਂ ਦਾ ਅਦਾਨ-ਪ੍ਰਦਾਨ ਕੀਤਾ ਹੈ । ਜਵਾਨ ਸੈਨਿਕਾਂ ਵਿੱਚ ਸੰਪਰਕ ਅਤੇ ਸਬੰਧ ਵਧਾਉਣ ਲਈ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ। ਅਸੀਂ ਭਰੋਸੇਮੰਦ ਅਤੇ ਮਜ਼ਬੂਤ ​​ਸਪਲਾਈ ਚੇਨ ਨੂੰ ਮਜ਼ਬੂਤ ​​ਕਰਨ ਬਾਰੇ ਗੱਲ ਕੀਤੀ ਹੈ। ਦੋਵੇਂ ਦੇਸ਼ਾਂ ਵਿਚਾਲੇ ਸਿੱਖਿਆ, ਊਰਜਾ, ਰੱਖਿਆ, ਵਪਾਰ ਸਮੇਤ ਕਈ ਮੁੱਦਿਆਂ ‘ਤੇ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਗਏ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਚਾਰ ਦਿਨਾਂ ਭਾਰਤ ਦੌਰੇ ‘ਤੇ ਹਨ। ਅੱਜ ਉਹ ਰਾਸ਼ਟਰਪਤੀ ਭਵਨ ਪਹੁੰਚੇ। ਇੱਥੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਲਬਾਨੀਜ਼ ਨੇ ਭਾਰਤ ਦੀ ਜ਼ੋਰਦਾਰ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਮੇਰਾ ਸਵਾਗਤ ਕੀਤਾ। ਆਸਟ੍ਰੇਲੀਆ ਅਤੇ ਭਾਰਤ ਚੰਗੇ ਦੋਸਤ ਅਤੇ ਸਾਂਝੇਦਾਰ ਵੀ ਹਨ। ਅਸੀਂ ਹਰ ਰੋਜ਼ ਆਪਣੇ ਰਿਸ਼ਤੇ ਨੂੰ ਮਜ਼ਬੂਤ ​​ਕਰ ਰਹੇ ਹਾਂ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਅਲਬਾਨੀਜ਼ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕੀਤੀ।

Scroll to Top