ਚੰਡੀਗੜ੍ਹ, 17 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਵੱਖ-ਵੱਖ ਸਿਆਸੀ ਆਗੂਆਂ ਸਮੇਤ ਹੋਰਨਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਅੱਜ ਸੀਐਮ ਮਾਨ ਨੂੰ ਪੂਰੇ ਦੇਸ਼ ਵਿੱਚੋਂ ਵਧਾਈਆਂ ਦੇਣ ਦਾ ਦੌਰ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਕੈਬਿਨਟ ਮੰਤਰੀਆਂ ਵੱਲੋਂ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ |
ਜੂਨ 28, 2025 11:25 ਪੂਃ ਦੁਃ