TheUnmute.com

ਮੋਰਬੀ ਪੁਲ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ 31 ਅਕਤੂਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਰਬੀ ਪੁਲ ਹਾਦਸੇ (Morbi Bridge accident) ‘ਤੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਮੀਖਿਆ ਕੀਤੀ। ਇਸ ਹਾਦਸੇ ‘ਚ ਕਰੀਬ 134 ਤੋਂ ਵੱਧ ਜਣਿਆਂ ਦੀ ਮੌਤ ਹੋ ਗਈ ਹੈ। ਮਾਮਲੇ ‘ਚ ਮੇਨਟੇਨੈਂਸ ਕੰਪਨੀ ਦੇ 9 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮੋਰਬੀ ਰੇਂਜ ਦੇ ਆਈਜੀ ਅਸ਼ੋਕ ਕੁਮਾਰ ਯਾਦਵ ਨੇ ਦੱਸਿਆ ਕਿ ਇਹ ਪੁਲ ਕੱਲ੍ਹ ਸ਼ਾਮ 6.30 ਵਜੇ ਡਿੱਗਿਆ । ਮਾਮਲੇ ਨਾਲ ਸੰਬੰਧਿਤ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 304, 308 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਅਸੀਂ ਮਨੁੱਖਤਾ ਨੂੰ ਬਚਾਉਣ ਲਈ ਪੂਰੀ ਤਾਕਤ ਨਾਲ ਮੁਹਿੰਮ ਚਲਾਈ।

modi

Exit mobile version