Site icon TheUnmute.com

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਮੇਰਾ ਭਾਰਤ, ਮੇਰਾ ਪਰਿਵਾਰ’ ਮੁਹਿੰਮ ਦੀ ਸ਼ੁਰੂਆਤ

PM Kisan Nidhi Yojana

ਚੰਡੀਗੜ੍ਹ, 16 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮੇਰਾ ਭਾਰਤ, ਮੇਰਾ ਪਰਿਵਾਰ’ (Mera Bharat Mera Parivar) ਮੁਹਿੰਮ ਸ਼ੁਰੂ ਕੀਤੀ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕੀਤਾ ਹੈ, ਜਿਸ ਵਿੱਚ ਮੁਹਿੰਮ ਦਾ ਥੀਮ ਗੀਤ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਅੱਜ ਹੀ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰਨ ਜਾ ਰਿਹਾ ਹੈ।

ਇਸ ਮੁਹਿੰਮ ਤਹਿਤ ਸਾਂਝੀਆਂ ਕੀਤੀਆਂ ਗਈਆਂ ਵੀਡੀਓਜ਼ ਵਿੱਚ ਮੋਦੀ ਸਰਕਾਰ ਦੀਆਂ ਕਿਸਾਨ ਸਨਮਾਨ ਨਿਧੀ ਯੋਜਨਾ, ਹਰ ਘਰ ਨਲ ਯੋਜਨਾ, ਉੱਜਵਲਾ ਯੋਜਨਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਰਗੀਆਂ ਯੋਜਨਾਵਾਂ ਨੂੰ ਦਰਸਾਇਆ ਗਿਆ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ‘ਮੇਰਾ ਭਾਰਤ, ਮੇਰਾ ਪਰਿਵਾਰ’ (Mera Bharat Mera Parivar) ਮੁਹਿੰਮ ਦਾ ਥੀਮ ਗੀਤ ਸਾਂਝਾ ਕੀਤਾ ਹੈ। ਨਾਲ ਹੀ ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ਵੀ ਇਸ ਥੀਮ ਗੀਤ ਨੂੰ ਸੋਸ਼ਲ ਮੀਡੀਆ ‘ਤੇ ਦੁਬਾਰਾ ਪੋਸਟ ਕੀਤਾ ਹੈ।

Exit mobile version