ਚੰਡੀਗੜ੍ਹ, 7 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ (CM Nayab Singh) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਜ਼ਨ ਹੈ | ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣਾ ਹੈ ਅਤੇ ਇਸ ਕਾਰਜਕਾਲ ਵਿਚ ਤੇਜ਼ ਗਤੀ ਨਾਲ ਸਰਕਾਰ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਕਿ ਬਹੁਮਤ ਦੇ ਨਾਲ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣ ਰਹੇ ਹਨ ਅਤੇ ਐਨਡੀਏ ਦੀ ਸਰਕਾਰ ਬਣ ਰਹੀ ਹੈ।
ਮੁੱਖ ਮੰਤਰੀ ਨਾਇਬ ਸਿੰਘ (CM Nayab Singh) ਅੱਜ ਨਵੀਂ ਦਿੱਲੀ ਵਿਚ ਕੌਮੀ ਜਨਤਾਂਤਰਿਕ ਗਠਬੰਧਨ ਦੀ ਸੰਸਦੀ ਦਲ ਦੀ ਬੈਠਕ ਵਿਚ ਹਿੱਸਾ ਲੈਣ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਉਨ੍ਹਾਂ ਨੇ ਦੇਸ਼ ਦੇ 140 ਕਰੋੜ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਹਿਲੀ ਵਾਰ ਇਤਿਹਾਸ ਵਿਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਲਗਾਤਾਰ ਤੀਜੀ ਵਾਰ ਸਰਕਾਰ ਬਨਣ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇਸ਼ ਦੀ ਜਨਤਾ ਨੇ ਨਰਿੰਦਰ ਮੋਦੀ ਤੇ ਐਨਡੀਏ ‘ਤੇ ਭਰੋਸਾ ਪ੍ਰਗਟਾਇਆ ਹੈ ਅਤੇ ਇਸ ਦੇ ਲਈ ਉਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿਚ ਜਨ ਸਮਸਿਆਵਾਂ ਸੁਣੀਆਂ ਅਤੇ ਸਮਸਿਆਵਾਂ ਦੇ ਤੁਰੰਤ ਹੱਲ ਦੇ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨਾਲ ਮਿਲਣ ਦੇ ਲਈ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਸਨ।