PM ਨਰਿੰਦਰ ਮੋਦੀ

PM ਨਰਿੰਦਰ ਮੋਦੀ ਦਾ ਪੰਜਾਬ ਦੌਰਾ ਅੱਜ, ਕਰ ਸਕਦੇ ਨੇ ਕਈ ਵੱਡੇ ਐਲਾਨ

ਚੰਡੀਗੜ੍ਹ, 5 ਜਨਵਰੀ 2022 : PM  ਨਰਿੰਦਰ ਮੋਦੀ ਲੰਬੇ ਸਮੇਂ ਤੋਂ ਬਾਅਦ ਅੱਜ ਫਿਰੋਜ਼ਪੁਰ ਆ ਰਹੇ ਹਨ। ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ PM ਮੋਦੀ ਅੱਜ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। PMO  ਮੁਤਾਬਕ  PM  ਨਰਿੰਦਰ ਮੋਦੀ ਦੁਪਹਿਰ ਕਰੀਬ 1 ਵਜੇ 42,750 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

ਇਨ੍ਹਾਂ ਪ੍ਰਾਜੈਕਟਾਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ, ਚਾਰ ਮਾਰਗੀ ਅੰਮ੍ਰਿਤਸਰ-ਊਨਾ ਸੈਕਸ਼ਨ, ਮੁਕੇਰੀਆਂ-ਤਲਵਾੜਾ ਨਵੀਂ ਵੱਡੀ ਰੇਲਵੇ ਲਾਈਨ, ਫ਼ਿਰੋਜ਼ਪੁਰ ਵਿਖੇ PGI  ਸੈਟੇਲਾਈਟ ਸੈਂਟਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ। ਦੇਸ਼ ਭਰ ਵਿੱਚ ਸੰਪਰਕ ਵਿੱਚ ਸੁਧਾਰ ਲਈ ਪ੍ਰਧਾਨ ਮੰਤਰੀ ਦੇ ਲਗਾਤਾਰ ਯਤਨਾਂ ਕਾਰਨ ਪੰਜਾਬ ਰਾਜ ਵਿੱਚ ਕਈ ਰਾਸ਼ਟਰੀ ਰਾਜਮਾਰਗਾਂ ਦਾ ਵਿਕਾਸ ਹੋਇਆ ਹੈ।

ਨਤੀਜੇ ਵਜੋਂ, ਰਾਜ ਵਿੱਚ ਰਾਸ਼ਟਰੀ ਰਾਜਮਾਰਗਾਂ ਦੀ ਕੁੱਲ ਲੰਬਾਈ 2014 ਵਿੱਚ ਲਗਭਗ 1700 ਕਿਲੋਮੀਟਰ ਤੋਂ ਵੱਧ ਕੇ 2021 ਵਿੱਚ 4100 ਕਿਲੋਮੀਟਰ ਤੋਂ ਵੱਧ ਹੋ ਗਈ ਹੈ। ਅਜਿਹੇ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਵਿੱਚ ਦੋ ਵੱਡੇ ਸੜਕੀ ਗਲਿਆਰਿਆਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਪ੍ਰਮੁੱਖ ਧਾਰਮਿਕ ਕੇਂਦਰਾਂ ਤੱਕ ਪਹੁੰਚ ਵਧਾਉਣ ਦੇ ਪ੍ਰਧਾਨ ਮੰਤਰੀ ਦੇ ਸੰਕਲਪ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਵੀ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।

ਜਿੱਥੇ ਪ੍ਰਧਾਨ ਮੰਤਰੀ ਦੇ ਵਲੋਂ ਪੰਜਾਬ ਦਾ ਦੌਰਾ ਕੀਤਾ ਜਾਣ ਵਾਲਾ ਹੈ, ਉੱਥੇ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ | ਹੁਣ ਵੇਖਣਾ ਹੋਵੇਗਾ ਕਿ ਪ੍ਰਧਾਨ ਮੰਤਰੀ ਦੀ ਰੈਲੀ ਸਫ਼ਲ ਹੁੰਦੀ ਹੈ ਜਾਂ ਨਹੀਂ ?

Scroll to Top