ਚੰਡੀਗੜ੍ਹ, 25 ਜਨਵਰੀ 2025: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬੀਤੇ ਦਿਨ ਲੁਧਿਆਣਾ ਦੇ ਇੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ (School Principal) ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਕੀਤੀ ਗਈ ਹੈ |
ਸਿੱਖਿਆ ਵਿਭਾਗ ਨੇ ਪ੍ਰਿੰਸੀਪਲ ਖ਼ਿਲਾਫ ਇਹ ਸਖ਼ਤ ਕਾਰਵਾਈ ਸਕੂਲ ਦੇਰੀ ਨਾਲ ਆਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਅਨੁਚਿਤ ਅਤੇ ਸਰੀਰਕ ਸਜ਼ਾ ਕਾਰਨ ਕੀਤੀ ਹੈ। ਇਸ ਸੰਬੰਧੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਵਾਹਰ ਨਗਰ, ਸਕੂਲ ਆਫ਼ ਐਮੀਨੈਂਸ (ਲੜਕੇ), ਲੁਧਿਆਣਾ ਦੇ ਪ੍ਰਿੰਸੀਪਲ (School Principal) ਅਤੇ ਕੈਂਪਸ ਮੈਨੇਜਰ ਨੇ ਸਕੂਲ ਦੇਰੀ ਨਾਲ ਆਉਣ ਵਾਲੇ ਵਿਦਿਆਰਥੀਆਂ ਲਈ ਸਜ਼ਾ ਵਜੋਂ ਰੇਤ ਅਤੇ ਬੱਜਰੀ ਚੁਕਵਾਈ | ਇਸ ਕਾਰਨ ਸਕੂਲ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਘਟਨਾ ਜਦੋਂ ਮੇਰੇ ਧਿਆਨ ‘ਚ ਆਈ ਅਤੇ ਤੁਰੰਤ ਕਾਰਵਾਈ ਕੀਤੀ ਹੈ।” ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਸਤਿਕਾਰਯੋਗ ਵਾਤਾਵਰਣ ਬਣਾਈ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਹੈ | ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਕਿਸੇ ਵੀ ਅਧਿਆਪਕ ਵੱਲੋਂ ਅਜਿਹਾ ਜ਼ਾਲਮਾਨਾ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਵਿਦਿਆਰਥੀਆਂ ਦੀ ਭਲਾਈ ਅਤੇ ਤਰੱਕੀ ਲਈ ਸਿੱਖਿਆ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਨੂੰ ਕਮਜ਼ੋਰ ਕਰਨ ਵਾਲੀ ਕਿਸੇ ਵੀ ਕਾਰਵਾਈ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
Read More: Chandigarh: ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਜਾਣੋ ਕਾਰਨ