ਚੰਡੀਗੜ੍ਹ, 14 ਮਾਰਚ 2024: ਗੁਰਦਾਸਪੁਰ ਕੇਂਦਰੀ ਜੇਲ੍ਹ (Gurdaspur Central Jail) ‘ਚ ਕੈਦੀਆਂ ਦੀ ਝੜੱਪ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੈਦੀਆਂ ਨੂੰ ਸ਼ਾਂਤ ਕਰਨ ਲਈ ਜਦੋਂ ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ ਫੋਰਸ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਜੇਲ੍ਹ ਦੀ ਸੁਰੱਖਿਆ ਨੂੰ ਭੰਗ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਤਿੰਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ।
ਕੇਂਦਰੀ ਜੇਲ੍ਹ ਵਿੱਚ ਤਾਇਨਾਤ ਯੋਧਾ ਸਿੰਘ ਅਤੇ ਥਾਣਾ ਧਾਰੀਵਾਲ ਦੇ ਐਸਐਚਓ ਮਨਦੀਪ ਸਿੰਘ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ ਡੀਸੀ ਅਤੇ ਐਸਐਸਪੀ ਗੁਰਦਾਸਪੁਰ ਵੀ ਜੇਲ੍ਹ ਪਹੁੰਚ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਘਟਨਾ ਬਾਰੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।