Kiren Rijiju

Rajya Sabha: ਸੰਸਦ ‘ਚ ਕੇਂਦਰੀ ਮੰਤਰੀ ਕਿਰਨ ਰਿਜਿਜੂ ਖ਼ਿਲਾਫ ਲਿਆਂਦਾ ਵਿਸ਼ੇਸ਼ ਅਧਿਕਾਰ ਉਲੰਘਣ ਮਤਾ

ਚੰਡੀਗੜ੍ਹ, 12 ਦਸੰਬਰ 2024: ਤ੍ਰਿਣਮੂਲ ਕਾਂਗਰਸ ਦੀ ਰਾਜ ਸਭਾ ਮੈਂਬਰ ਸਾਗਰਿਕਾ ਘੋਸ਼ ਨੇ ਅੱਜ ਕੇਂਦਰੀ ਮੰਤਰੀ ਕਿਰਨ ਰਿਜਿਜੂ (Kiren Rijiju) ਖ਼ਿਲਾਫ਼ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਮਤਾ ਲਿਆਂਦਾ ਹੈ । ਇਹ ਵਿਸ਼ੇਸ਼ ਅਧਿਕਾਰ ਸਦਨ ‘ਚ ਵਿਰੋਧੀ ਧਿਰ ਦੇ ਨੇਤਾਵਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ’ਚ ਲਿਆਂਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਵਿਸ਼ੇਸ਼ ਅਧਿਕਾਰ ਪ੍ਰਸਤਾਵ ਨੂੰ 60 ਵਿਰੋਧੀ ਆਗੂਆਂ ਦਾ ਸਮਰਥਨ ਮਿਲਿਆ ਹੈ ਅਤੇ ਇਨ੍ਹਾਂ ਵਿਰੋਧੀ ਸੰਸਦ ਮੈਂਬਰਾਂ ਨੇ ਮਤੇ ‘ਤੇ ਦਸਤਖਤ ਕਰ ਦਿੱਤੇ ਹਨ।

ਟੀਐਮਸੀ ਸੰਸਦ ਸਾਗਰਿਕਾ ਘੋਸ਼ ਨੇ ਕਿਹਾ ਕਿ ਕੱਲ੍ਹ ਸਦਨ ‘ਚ ਵਿਰੋਧੀ ਧਿਰ ਨੂੰ ਸੰਬੋਧਨ ਕਰਦੇ ਹੋਏ ਕਿਰਨ ਰਿਜਿਜੂ ਨੇ ਕਿਹਾ ਕਿ ਤੁਸੀਂ ਸਾਰੇ ਇਸ ਸਦਨ ‘ਚ ਹੋਣ ਦੇ ਲਾਇਕ ਨਹੀਂ ਹੋ। ਸੰਸਦੀ ਮਾਮਲਿਆਂ ਦੇ ਮੰਤਰੀ ਨੂੰ ਸੰਸਦ ਨੂੰ ਸੁਚਾਰੂ ਢੰਗ ਨਾਲ ਚਲਾਉਣ ‘ਤੇ ਧਿਆਨ ਦੇਣਾ ਚਾਹੀਦਾ ਹੈ, ਪਰ ਇਸ ਦੀ ਬਜਾਏ ਉਹ ਵਾਰ-ਵਾਰ ਵਿਰੋਧੀ ਧਿਰ ਦਾ ਅਪਮਾਨ ਕਰਦੇ ਰਹੇ |

ਸਾਗਰਿਕਾ ਘੋਸ਼ ਦਾ ਕਹਿਣਾ ਹੈ ਕਿ ‘ਕਿਰੇਨ ਰਿਜਿਜੂ ਨੇ ਵਿਰੋਧੀ ਧਿਰ ਦੇ ਮੈਂਬਰਾਂ ਦਾ ਅਪਮਾਨ ਕੀਤਾ ਹੈ ਅਤੇ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਿਰੁੱਧ ਨਿੱਜੀ ਸ਼ਬਦਾਂ ਦੀ ਵਰਤੋਂ ਕੀਤੀ ਹੈ। ਇਹ ਪੂਰੀ ਤਰ੍ਹਾਂ ਨਾਲ ਅਣਉਚਿਤ ਹੈ ਅਤੇ ਉਹ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ

ਕਿਰਨ ਰਿਜਿਜੂ ਦਾ ਵਿਰੋਧੀ ਧਿਰ ਬਾਰੇ ਬਿਆਨ

ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਸੰਸਦ ਮੈਂਬਰ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦੇ ਖਿਲਾਫ ਬੇਭਰੋਸਗੀ ਮਤੇ ‘ਤੇ ਮੰਤਰੀ ਕਿਰਨ ਰਿਜਿਜੂ (Kiren Rijiju) ਨੇ ਵਿਰੋਧੀ ਸੰਸਦ ਮੈਂਬਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੀ ਵਿਰੋਧੀ ਸੰਸਦ ਮੈਂਬਰ ਸਦਨ ‘ਚ ਆਉਣ ਦੇ ਯੋਗ ਨਹੀਂ ਹਨ। ਰਿਜਿਜੂ ਨੇ ਕਿਹਾ ਕਿ ਜੇਕਰ ਤੁਸੀਂ ਕੁਰਸੀ ਦਾ ਸਨਮਾਨ ਨਹੀਂ ਕਰ ਸਕਦੇ ਤਾਂ ਤੁਹਾਨੂੰ ਇਸ ਸਦਨ ਦੇ ਮੈਂਬਰ ਬਣਨ ਦਾ ਕੋਈ ਅਧਿਕਾਰ ਨਹੀਂ ਹੈ।

ਕੀ ਹੈ ਇੱਕ ਵਿਸ਼ੇਸ਼ ਅਧਿਕਾਰ ?

ਸੰਸਦ ਦੇ ਮੈਂਬਰਾਂ ਨੂੰ ਵਿਅਕਤੀਗਤ ਅਤੇ ਸਮੂਹਿਕ ਤੌਰ ‘ਤੇ ਕੁਝ ਵਿਸ਼ੇਸ਼ ਅਧਿਕਾਰ ਦਿੱਤੇ ਜਾਂਦੇ ਹਨ ਤਾਂ ਜੋ ਉਹ ਆਪਣੇ ਫਰਜ਼ਾਂ ਨੂੰ ਸਹੀ ਢੰਗ ਨਾਲ ਨਿਭਾ ਸਕਣ। ਪਰ ਜੇਕਰ ਕੋਈ ਮੈਂਬਰ ਇਹਨਾਂ ਵਿਸ਼ੇਸ਼ ਅਧਿਕਾਰਾਂ ਦੀ ਅਣਦੇਖੀ ਜਾਂ ਦੁਰਵਰਤੋਂ ਕਰਦਾ ਹੈ, ਤਾਂ ਇਹ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਮੰਨਿਆ ਜਾਂਦਾ ਹੈ |

ਇਸ ਤਹਿਤ ਉਹ ਸੰਸਦੀ ਕਾਨੂੰਨਾਂ ਦੇ ਤਹਿਤ ਸਜ਼ਾਯੋਗ ਹੁੰਦਾ ਹੈ। ਇਹ ਮਤਾ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਸਦਨਾਂ ਦੇ ਮੈਂਬਰਾਂ ‘ਤੇ ਲਾਗੂ ਹੁੰਦਾ ਹੈ ਅਤੇ ਜੇਕਰ ਕਿਸੇ ਮੈਂਬਰ ਨੂੰ ਲੱਗਦਾ ਹੈ ਕਿ ਕਿਸੇ ਹੋਰ ਮੈਂਬਰ ਨੇ ਇਨ੍ਹਾਂ ਦੀ ਉਲੰਘਣਾ ਕੀਤੀ ਹੈ, ਤਾਂ ਉਹ ਮੈਂਬਰ ਵਿਰੁੱਧ ਵਿਸ਼ੇਸ਼ ਅਧਿਕਾਰ ਮਤਾ ਪੇਸ਼ ਕਰ ਸਕਦਾ ਹੈ।

Read More: One Nation One Election: ਕੇਂਦਰੀ ਕੈਬਿਨਟ ਵੱਲੋਂ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿੱਲ ਨੂੰ ਮਨਜ਼ੂਰੀ

Scroll to Top