WHO

WHO ਵਲੋਂ ਆਸ਼ਾ ਵਰਕਰ ਭੈਣਾਂ ਨੂੰ ਮਿਲੇ ਸਨਮਾਨ ‘ਤੇ ਪ੍ਰਿਯੰਕਾ ਗਾਂਧੀ ਨੇ ਦਿੱਤੀ ਵਧਾਈ

ਚੰਡੀਗੜ੍ਹ 23 ਮਈ 2022: ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਬਾਜ਼ੀ ਲਾ ਕੇ ਦੇਸ਼ ਦੇ ਗਰੀਬਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਵਾਲੀਆਂ ਆਸ਼ਾ ਭੈਣਾਂ (Asha worker) ਨੂੰ ਵਿਸ਼ਵ ਸਿਹਤ ਸੰਗਠਨ (WHO) ਤੋਂ ਸਨਮਾਨ ਮਿਲਿਆ ਹੈ । ਇਸ ਦੌਰਾਨ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi Vadra) ਨੇ ਟਵੀਟ ਕਰਦਿਆਂ ਮਿਲੇ ਸਨਮਾਨ ‘ਤੇ ਵਧਾਈ ਦਿੱਤੀ | ਪ੍ਰਿਯੰਕਾ ਨੇ ਕਿਹਾ ਕਿ ਇਨ੍ਹਾਂ ਆਸ਼ਾ ਵਰਕਰ ਭੈਣਾਂ ਨੇ ਪੂਰੇ ਦੇਸ਼ ਦਾ ਮਾਣ ਵਧਿਆ ਹੈ। ਉਨ੍ਹਾਂ ਕਿਹਾ , “WHO ਵੱਲੋਂ ਸਾਡੀਆਂ ਆਸ਼ਾ ਭੈਣਾਂ ਨੂੰ ਦਿੱਤਾ ਗਿਆ ਸਨਮਾਨ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਯੂ.ਪੀ.ਏ ਸਰਕਾਰ ਨੇ ਆਸ਼ਾ ਭੈਣਾਂ ਨੂੰ ਪਿੰਡਾਂ ’ਚ ਵੱਸਦੇ ਹਰ ਉਸ ਆਖਰੀ ਵਿਅਕਤੀ ਤੱਕ ਸਿਹਤ ਸੇਵਾਵਾਂ ਦੇਣ ਲਈ ਨਿਯੁਕਤ ਕੀਤਾ ਗਿਆ ਸੀ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਸਮੇਂ ਆਸ਼ਾ ਵਰਕਰ ਭੈਣਾਂ ਨੇ ਆਪਣੀ ਪਰਵਾਹ ਕੀਤੇ ਬਿਨਾਂ ਬੇਮਿਸਾਲ ਤਰੀਕੇ ਨਾਲ ਇਹ ਕੰਮ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ’ਚ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਵਰਕਰ ਆਸ਼ਾ ਮਹਿਲਾ ਵਰਕਰਾਂ ਦੀ ਗਿਣਤੀ 10 ਲੱਖ ਤੋਂ ਵਧੇਰੇ ਹਨ। ਇਨ੍ਹਾਂ ਔਰਤਾਂ ਨੂੰ ਕਮਿਊਨਿਟੀ ਪੱਧਰ ‘ਤੇ ਲੋਕਾਂ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਅਤੇ ਪੇਂਡੂ ਖੇਤਰਾਂ ਵਿਚ ਗਰੀਬਾਂ ਲਈ ਮੁੱਢਲੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਲਈ ਸਨਮਾਨਤ ਕੀਤਾ ਜਾਂਦਾ ਹੈ।

Scroll to Top