Site icon TheUnmute.com

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪਹਿਲਾ ਪੰਜਾਬ ਆਵੇਗੀ ਪ੍ਰਿਯੰਕਾ ਗਾਂਧੀ

Priyanka Gandhi

ਲੁਧਿਆਣਾ 10 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections) ਨੂੰ ਲੈ ਸਿਆਸੀ ਪਾਰਟੀਆਂ ਕਾਫੀ ਸਰਗਰਮ ਚੱਲ ਰਹੀਆਂ ਹਨ, ਜਿਸ ਦੌਰਾਨ ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder modi) ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਦੀ ਐਂਟਰੀ ਹੋ ਸਕਦੀ ਹੈ। ਇਹ ਦੱਸਣਾ ਉਚਿਤ ਹੋਵੇਗਾ ਕਿ ਚੋਣ ਪ੍ਰਚਾਰ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਬੀਰ ਬਾਦਲ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੇ ਦਿੱਗਜ਼ ਨੇਤਾਵਾਂ ਨੇ ਪੂਰੀ ਤਾਕਤ ਝੋਕ ਦਿੱਤੀ ਹੈ। ਜੇਕਰ ਕੇਂਦਰੀ ਨੇਤਾਵਾਂ ਦੀ ਗੱਲ ਕਰੀਏ ਤਾਂ ਇਸ ਦੀ ਸ਼ੁਰੂਆਤ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਗਈ ਅਤੇ ਬਸਪਾ ਮੁੱਖ ਮਾਇਆਵਤੀ ਵੀ ਹਾਲ ਹੀ ‘ਚ ਰੈਲੀ ਕਰਕੇ ਗਏ ਹਨ।

ਇਸੇ ਤਰ੍ਹਾਂ ਭਾਜਪਾ ਵੱਲੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਮੀਨਾਕਸ਼ੀ ਲੇਖੀ, ਸੋਮ ਪ੍ਰਕਾਸ਼ ਨੇ ਪੱਕੇ ਤੌਰ ‘ਤੇ ਡੇਰਾ ਲਾਇਆ ਹੋਇਆ ਹੈ ਅਤੇ ਰਾਜਨਾਥ ਸਿੰਘ, ਸਮ੍ਰਿਤੀ ਇਰਾਨੀ, ਹਰਦੀਪ ਸਿੰਘ ਪੁਰੀ ਵੀ ਦੌਰਾ ਕਰ ਰਹੇ ਹਨ। ਜਿੱਥੇ ਤੱਕ ਪ੍ਰਧਾਨ ਮੰਤਰੀ ਮੋਦੀ ਅਤੇ ਗਾਂਧੀ ਪਰਿਵਾਰ ਦਾ ਸਵਾਲ ਹੈ, ਉਨ੍ਹਾਂ ਦੀ ਐਂਟਰੀ ਚੋਣ ਪ੍ਰਚਾਰ ਦੇ ਆਖ਼ਰੀ ਦੌਰ ‘ਚ ਹੋਣ ਜਾ ਰਹੀ ਹੈ ਕਿਉਂਕਿ ਪ੍ਰਧਾਨ ਮੰਤਰੀ ਮੋਦੀ ਅਤੇ ਰਾਹੁਲ ਗਾਂਧੀ ਦੀ ਰੈਲੀ ਇਕ-ਇਕ ਵਾਰ ਰੱਦ ਹੋ ਚੁੱਕੀ ਹੈ।

Exit mobile version