Site icon TheUnmute.com

ਸਨਅਤਕਾਰਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਹੱਲ :ਵਿਧਾਇਕ ਕੁਲਵੰਤ ਸਿੰਘ

MLA Kulwant Singh

ਮੋਹਾਲੀ ,12 ਸਤੰਬਰ 2023: ਮੋਹਾਲੀ ਇੰਡਟਰੀਜ਼ ਐਸੋਸੀਏਸ਼ਨ (MIA) ਦੀ ਬੀਤੇ ਦਿਨ ਅਹਿਮ ਬੈਠਕ ਹੋਈ, ਇਸ ਬੈਠਕ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਵਿਸ਼ੇਸ਼ (MLA Kulwant Singh) ਤੌਰ ‘ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਬਲਜੀਤ ਸਿੰਘ ਨੂੰ ਮੋਹਾਲੀ ਇੰਡਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ | ਮੋਹਾਲੀ ਇੰਡਟਰੀਜ਼ ਐਸੋਸੀਏਸ਼ਨ ਵੱਲੋਂ ਵਿਧਾਇਕ ਕੁਲਵੰਤ ਸਿੰਘ ਕੋਲ ਲਘੂ ਸਨਅਤਕਾਰਾਂ ਲਈ ਇੱਕ ਇੰਡਸਟਰੀ ਏਰੀਆ ਬਣਾਉਣ ਦੀ ਮੰਗ ਕੀਤੀ | ਜਿਸ ‘ਤੇ ਕੁਲਵੰਤ ਸਿੰਘ ਨੇ ਜਲਦ ਇੰਡਸਟਰੀ ਏਰੀਆ ਬਣਾਉਣ ਦੀ ਗੱਲ ਕਹੀ | ਉਨ੍ਹਾਂ ਕਿਹਾ ਸਨਅਤਕਾਰਾਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕੀਤਾ ਜਾਵੇਗਾ |

ਇਸਦੇ ਨਾਲ ਹੀ ਸੜਕਾਂ ਦੀ ਮੁਰੰਮਤ ਲਈ 9.20 ਕਰੋੜ ਰੁਪਏ ਦੇ ਟੈਂਡਰ ਜਾਰੀ ਕੀਤੇ ਗਏ ਹਨ | ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਦਾ ਪਹਿਲੀ ਗਾਰੰਟੀ ਸਨਅਤਕਾਰਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਵਿਕਾਸ ਕਰਨ ‘ਚ ਰੁੱਝੀ ਹੋਈ ਹੈ |

ਪੰਜਾਬ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ (MLA Kulwant Singh) ਕਿਹਾ ਕਿ ਪੰਜਾਬ ਵਿੱਚ ਸੈਰ-ਸਪਾਟੇ ਲਈ ਕਈ ਢੁੱਕਵੀਆਂ ਥਾਵਾਂ ਹਨ | ਮਾਨ ਸਰਕਾਰ ਵੱਲੋਂ ਪਹਿਲੇ ਪੰਜਾਬ ਟੂਰਿਜ਼ਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਲੋਕਾਂ ਨੂੰ ਰਵਾਇਤੀ ਕਦਰਾਂ-ਕੀਮਤਾਂ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਜਾਣੂ ਕਰਵਾਇਆ ਹੈ ਤਾਂ ਜੋ ਪੰਜਾਬ ‘ਚ ਸੈਰ-ਸਪਾਟੇ ਨੂੰ ਹੋਰ ਪ੍ਰਫੁਲਿਤ ਕੀਤਾ ਜਾ ਸਕੇ । ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪ੍ਰੀਮੋ ਦਿੱਲ੍ਹੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੋਹਾਲੀ ਆਉਣਗੇ |

Exit mobile version