July 8, 2024 12:09 am
Bram Shankar Jimpa

ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ ਹੱਲ: ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 22 ਜੂਨ 2023: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਵਿਕਾਸ ਕਾਰਜਾਂ ਦਾ ਕੰਮ ਜਾਰੀ ਹੈ ਅਤੇ ਇਹ ਗਤੀ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੁਹੱਲਾ ਵਾਸੀਆਂ ਦੀ ਹਰ ਛੋਟੀ ਤੋਂ ਵੱਡੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਹ ਵਾਰਡ ਨੰਬਰ 6 ਦੇ ਮੁਹੱਲਾ ਕ੍ਰਿਸ਼ਨਾ ਨਗਰ ਵਿਚ ਕਰੀਬ 31 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਮੁਹੱਲਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ (Bram Shankar Jimpa) ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸੁਵਿਧਾਵਾ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਪਹਿਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਤੇ ਮਟੀਰੀਅਲ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਇਲਾਕਾ ਨਿਵਾਸੀਆਂ ਵਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਐਡਵੋਕੇਟ ਅਮਰਜੋਤ ਸੈਣੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।