Punjab Vidhan Sabha

ਪੰਜਾਬ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਦੇ ਦੂਜਾ ਦਿਨ ਦੀ ਕਾਰਵਾਈ ਸ਼ੁਰੂ, ਕਾਂਗਰਸ ਵੱਲੋਂ ਨਾਅਰੇਬਾਜ਼ੀ

ਚੰਡੀਗੜ੍ਹ, 23 ਅਕਤੂਬਰ 2026: ਅੱਜ (23 ਅਕਤੂਬਰ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਕਾਂਗਰਸੀ ਆਗੂ ਸਦਨ ਦੇ ਅੰਦਰ ਨਾਅਰੇਬਾਜ਼ੀ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਦਨ ਨੂੰ ਅੱਗੇ ਨਹੀਂ ਵਧਣ ਦੇਣਗੇ। ਸਾਰੇ ਕਾਂਗਰਸੀ ਵਿਧਾਇਕ ਆਪਣੇ ਗਲੇ ‘ਚ ਕਾਲੇ ਕੱਪੜੇ ਪਾ ਕੇ ਆਏ ਹਨ।

ਇਸ ਦੌਰਾਨ ਵਿਰੋਧੀ ਧਿਰ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ, ਨਸ਼ਿਆਂ ਦੇ ਮੁੱਦੇ ਅਤੇ ਸੂਬੇ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਇਸਦੇ ਨਾਲ ਹੀ ਪੰਜਾਬ ਭਾਜਪਾ ਵੀ ਵਿਧਾਨ ਸਭਾ ਦਾ ਘਿਰਾਓ ਕਰੇਗੀ।

ਵਿਧਾਨ ਸਭਾ ਦੀ ਕਾਰਵਾਈ ਦੌਰਾਨ ਗਿਆਰਾਂ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ, ਇਸਦੇ ਨਾਲ ਹੀ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (SIR) ਦੌਰਾਨ ਯੋਗ ਵੋਟਰਾਂ ਦੇ ਨਾਮ ਹਟਾਉਣ ਦੇ ਮੁੱਦੇ ‘ਤੇ ਸਰਕਾਰੀ ਪ੍ਰਸਤਾਵ ਪੇਸ਼ ਕੀਤਾ ਜਾ ਸਕਦਾ ਹੈ।

Read More: ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

ਵਿਦੇਸ਼

Scroll to Top