Site icon TheUnmute.com

ਪ੍ਰੋ. ਪ੍ਰਿਥੀਪਾਲ ਸਿੰਘ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪ੍ਰੋ. ਪ੍ਰਿਥੀਪਾਲ ਸਿੰਘ

ਚੰਡੀਗੜ੍ਹ, 07 ਸਤੰਬਰ, 2023: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਇਤਿਹਾਸਕਾਰ ਤੇ ਪ੍ਰੋ. ਪ੍ਰਿਥੀਪਾਲ ਸਿੰਘ ਦਾ ਅੱਜ ਦੁਪਹਿਰੇ ਲੁਧਿਆਣਾ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦੇ ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ ਹੈ। ਪੰਜਾਬ ਤੇ ਸਿੱਖ ਕੌਮ ਦਾ ਵਿਲੱਖਣ ਇਤਿਹਾਸ ਕਪੂਰ ਸਾਬ੍ਹ ਨੇ ਆਪਣੀ ਕਲਮ ਰਾਹੀਂ ਅਨੇਕਾਂ ਕਿਤਾਬਾਂ ‘ਚ ਕਲਮਬੱਧ ਕੀਤਾ ਹੈ। ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ। ਪ੍ਰੋ. ਪ੍ਰਿਥੀਪਾਲ ਸਿੰਘ ਲਗਪਗ 90 ਸਾਲ ਦੇ ਸਨ। ਉਨ੍ਹਾਂ ਅੰਤਿਮ ਸਸਕਾਰ 8 ਸਤੰਬਰ ਨੂੰ ਭਾਈ ਰਣਧੀਰ ਸਿੰਘ ਨਗਰ ਸ਼ਮਸ਼ਾਨਘਾਟ ਵਿੱਚ ਸ਼ਾਮੀਂ ਪੰਜ ਵਜੇ ਹੋਵੇਗਾ।

Exit mobile version