July 7, 2024 2:23 pm
Punjab

ਪੰਜਾਬ ‘ਚ ਨੌਕਰੀਆਂ ਦੇਣ ਦੇ ਫ਼ੈਸਲੇ ਦਾ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ ਸਵਾਗਤ

ਚੰਡੀਗੜ੍ਹ 19 ਮਾਰਚ 2022: ਪੰਜਾਬ ( Punjab) ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੇ ਦਸ ਵਿਧਾਇਕਾਂ ਨੂੰ ਮੰਤਰੀ ਮੰਡਲ ਦੀ ਸਹੁੰ ਚੁਕਾਉਣ ਉਪਰੰਤ ਆਪਣੇ ਨਵੇਂ ਮੰਤਰੀ ਮੰਡਲ ਦੀ ਮੀਟਿੰਗ ਕੀਤੀ ਗਈ| ਜਿਸ ‘ਚ ਉਨ੍ਹਾਂ ਨੇ ਪੰਜਾਬ ‘ਚ ਵਧ ਰਹੀ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਂਦਿਆਂ 25 ਹਜਾਰ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ | ਸੀ ਐੱਮ ਭਗਵੰਤ ਮਾਨ ਵੱਲੋਂ ਕੀਤੇ ਗਏ ਇਸ ਐਲਾਨ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਘਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਜਿੱਥੇ ਭਗਵੰਤ ਮਾਨ ਦੇ 25 ਹਜਾਰ ਨੌਕਰੀਆਂ ਦੇਣ ਦੇ ਫ਼ੈਸਲੇ ਦਾ ਸਵਾਗਤ ਕੀਤਾ |

ਇਸ ਦੌਰਾਨ ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀ ਨਲਾਇਕੀ ਕਾਰਨ ਚੋਣਾਂ ਸਮੇਂ ਜੋ 36000 ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਐਡਵਰਟਾਈਜ਼ਮੈਂਟ ਕੀਤੀ ਸੀ ਅਤੇ ਕਾਫ਼ੀ ਨੌਜਵਾਨਾਂ ਨੇ ਅਪਲਾਈ ਕੀਤਾ ਸੀ ਤੇ ਬਹੁਤ ਨੌਜਵਾਨ ਖੱਜਲ ਖੁਆਰ ਹੋਏ ਸੀ ਉਨ੍ਹਾਂ ਨੂੰ ਵੀ ਇਸ ‘ਚ ਸ਼ਾਮਲ ਕਰਨਾ ਚਾਹੀਦਾ ਹੈ| ਉੱਥੇ ਹੀ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਪੰਜਾਬ (Punjab) ‘ਚ ਭ੍ਰਿਸ਼ਟਾਚਾਰ ਕਰਨ ਲਈ ਜੋ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਉਹ ਐਲਾਨ ਸਿਰਫ ਐਲਾਨ ਬਣ ਕੇ ਨਾ ਰਹਿ ਜਾਵੇ ਉਸ ਨੂੰ ਜਲਦ ਪੰਜਾਬ ‘ਚ ਲਾਗੂ ਕੀਤਾ ਜਾਵੇ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵੱਲੋਂ ਵੀ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪਹਿਲਕਦਮੀ ਕੀਤੀ ਗਈ ਸੀ |