Site icon TheUnmute.com

ਮੋਹਾਲੀ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

DC Aashika Jain

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਮਈ 2024: ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ (loud speakers) ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ ।

ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ 2024 ਲਈ ਮਤਦਾਨ 01 ਜੂਨ 2024 ਨੂੰ ਹੋਣਾ ਹੈ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ ਮਿਤੀ 4.6.2024 ਨੂੰ ਹੋਣੀ ਹੈ। ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਿੰਗ ਤੋਂ 48 ਘੰਟੇ ਪਹਿਲਾਂ ਲਾਊਡ ਸਪੀਕਰ (loud speakers) ਚਲਾਉਣ ਦੀ ਮਨਾਹੀ ਹੋਵੇਗੀ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ।

Exit mobile version