Site icon TheUnmute.com

ਮੋਹਾਲੀ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਤੇਜ਼ਧਾਰ ਹਥਿਆਰ, ਵਿਸਫੋਟਕ, ਜਲਣਸ਼ੀਲ ਵਸਤਾਂ ਤੇ ਟਾਕੂਏ ਆਦਿ ਚੁੱਕਣ ‘ਤੇ ਪਾਬੰਦੀ

Elections

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18, ਮਾਰਚ 2024: ਲੋਕ ਸਭਾ ਚੋਣਾਂ-2024 ਪੰਜਾਬ ਰਾਜ ਵਿੱਚ ਮਿਤੀ 01/06/2024 ਨੂੰ ਹੋਣੀਆਂ ਨਿਯਤ ਹੋਈਆ ਹਨ ਅਤੇ ਇਨ੍ਹਾਂ ਵੋਟਾ ਦੀ ਗਿਣਤੀ ਮਿਤੀ 04/06/2024 ਨੂੰ ਹੋਣੀ ਹੈ। ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ, ਚੋਣਾਂ ਦੀ ਪ੍ਰੀਕਿਰਿਆ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ, ਜ਼ਿਲ੍ਹੇ (Mohali) ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸੁਲ ਆਦਿ ਸ਼ਾਮਲ ਹਨ ਨੂੰ ਚੁੱਕਣ ਤੇ ਪਾਬੰਦੀ ਅਤੇ ਅਸਲਾ ਧਾਰਕਾ ਦਾ ਅਸਲਾ ਜਮ੍ਹਾਂ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ।

ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ. ਨੇ ਜ਼ਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਕੋਈ ਵੀ ਵਿਅਕਤੀ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸੁਲ ਆਦਿ ਸ਼ਾਮਲ ਹਨ, ਨੂੰ ਨਾਲ਼ ਲੈ ਕੇ ਚੱਲਣ ਤੇ ਪਾਬੰਦੀ ਲਗਾ ਦਿਤੀ ਹੈ ਅਤੇ ਅਸਲਾ ਧਾਰਕ ਜਿਨ੍ਹਾਂ ਨੇ ਹਾਲੇ ਤੱਕ ਵੀ ਆਪਣਾ ਅਸਲਾ ਨੇੜੇ ਦੇ ਪੁਲਿਸ ਸਟੇਸ਼ਨਾਂ ਅਤੇ ਅਧਿਕਾਰਤ ਅਸਲਾ ਡੀਲਰਾਂ ਪਾਸ ਜਮ੍ਹਾਂ ਨਹੀਂ ਕਰਵਾਇਆ, ਉਹ ਆਪਣਾ ਅਸਲਾ ਤੁਰੰਤ ਜਮ੍ਹਾਂ ਕਰਵਾਉਣ।

ਉਨ੍ਹਾਂ ਨੇ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ। ਅਸਲਾ ਡੀਲਰ ਅਸਲਾ ਧਾਰਕਾ ਦਾ ਅਸਲਾ ਆਪਣੇ ਪਾਸ ਜਮ੍ਹਾਂ ਕਰਵਾਉਣ ਲਈ ਅਸਲਾ ਐਕਟ ਦੀ ਧਾਰਾਵਾਂ ਤਹਿਤ ਲੋੜ ਅਨੁਸਾਰ ਜਗ੍ਹਾ ਦਾ ਪ੍ਰਬੰਧ ਕਰਨਗੇ। ਇਹ ਹੁਕਮ ਮਿਤੀ 16/03/2024 ਤੋਂ ਮਿਤੀ 05/06/2024 ਤੱਕ ਜ਼ਿਲ੍ਹੇ ਵਿੱਚ ਲਾਗੂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ਼, ਬਾਵਰਦੀ ਪੁਲਿਸ ਕਰਮਚਾਰੀਆ, ਧਾਰਮਿਕ ਤੌਰ ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਵਾਲਿਆ, ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਵਿਅਕਤੀਆ, ਕਰੰਸੀ ਲੈ ਕੇ ਜਾਣ ਵਾਲੇ ਵਹੀਕਲਾਂ ਨਾਲ ਜਾਣ ਵਾਲੇ ਗਾਰਡਾਂ ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਚੋਣ ਕਮਿਸ਼ਨ ਆਫ ਇੰਡੀਆ ਦੇ ਹੁਕਮਾਂ ਅਨੁਸਾਰ ਨੈਸ਼ਨਲ ਰਾਈਫ਼ਲ ਫੈਡਰੇਸ਼ਨ ਆਫ਼ ਇੰਡੀਆ ਨੂੰ ਵੀ ਇਸ ਤੋਂ ਛੋਟ ਹੋਵੇਗੀ।

Exit mobile version