ਐਸ.ਏ.ਐਸ. ਨਗਰ, 4 ਜੁਲਾਈ 2023: ਚੇਅਰਮੈਨ-ਕਮ-ਨਿਗਰਾਨ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ, ਪੰਜਾਬ, ਚੰਡੀਗੜ੍ਹ ਵਲੋਂ 6 ਅਗਸਤ, 2023 ਨੂੰ ਲਈ ਜਾਣ ਵਾਲੀ ਵਿਭਾਗੀ ਪ੍ਰੀਖਿਆ ਗਰੁੱਪ-ਡੀ ਵਾਸਤੇ ਸਰਕਾਰੀ ਕਾਲਜ ਫੇਜ-6 ਐਸ.ਏ.ਐਸ.ਨਗਰ (SAS Nagar) ਵਿਖੇ ਪ੍ਰੀਖਿਆ ਕੇਂਦਰ ਸਥਾਪਿਤ ਕੀਤਾ ਗਿਆ ਹੈ।
ਜਿਥੇ ਲਗਭਗ 600 ਵਿਦਿਆਰਥੀਆਂ ਸਮੇਤ ਸਟਾਫ ਪਹੁੰਚਣ ਦੀ ਸੰਭਾਵਨਾ ਹੈ। ਜਿਸ ਕਰਕੇ ਪ੍ਰੀਖਿਆ ਦੇ ਸੁਚੱਜੇ ਸੰਤੁਲਨ ਲਈ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼ 6, ਐਸ.ਏ.ਐਸ.ਨਗਰ ਵਿਖੇ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 05 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ‘ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਮਿਤੀ 06 ਅਗਸਤ 2023 ਨੂੰ ਲਾਗੂ ਰਹਿਣਗੇ।