Noise Pollution

ਮੋਹਾਲੀ ‘ਚ ਟਰੈਕਟਰਾਂ ਤੇ ਹੋਰ ਖੇਤੀ ਸੰਦਾਂ ‘ਤੇ ਖਤਰਨਾਕ ਸਟੰਟ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਐੱਸ.ਏ.ਐੱਸ ਨਗਰ, 07 ਨਵੰਬਰ 2023: ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ (stunts) ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਦਸੰਬਰ 2023 ਤੱਕ ਲਾਗੂ ਰਹਿਣਗੇ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇੱਕ ਨੌਜ਼ਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ (stunts) ਨੂੰ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।

Scroll to Top