Site icon TheUnmute.com

ਪੰਜਾਬ ਦੇ ਉੱਘੇ ਸ਼ਾਇਰ ਤੇ ਗੀਤਕਾਰ ਹਰਜਿੰਦਰ ਬੱਲ ਪੂਰੇ ਹੋ ਗਏ

Harjinder Ball

ਚੰਡੀਗੜ੍ਹ, 1 ਸਤੰਬਰ, 2023: ਪੰਜਾਬੀ ਸਾਹਿਤ ਜਗਤ ਲਈ ਅੱਜ ਦੁਖਦਾਈ ਖ਼ਬਰ ਹੈ | ਅੱਜ ਪੰਜਾਬ ਦੇ ਨਾਮੀ ਸ਼ਾਇਰ ਤੇ ਗੀਤਕਾਰ ਹਰਜਿੰਦਰ ਬੱਲ (Harjinder Ball) ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਨੇ ਪੀਜੀਆਈ ਚੰਡੀਗੜ੍ਹ ‘ਚ ਆਖ਼ਰੀ ਸਾਹ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਕਾਫੀ ਦਿਨਾਂ ਤੋਂ ਪੀਜੀਆਈ ‘ਚ ਦਾਖ਼ਲ ਸਨ। ਪਹਿਲਾਂ ਵਿਦੇਸ਼ ਵਿੱਚ ਵੀ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਸੀ। ਜਲੰਧਰ ਦੇ ਨਿੱਜੀ ਹਸਪਤਾਲ ਤੋਂ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਹਰਜਿੰਦਰ ਬੱਲ (Harjinder Ball) ਦੇ ਲਿਖੇ ਗੀਤਾਂ ਨੂੰ ਫ਼ਿਰੋਜ਼ ਖ਼ਾਨ, ਸਰਦੂਲ ਸਿਕੰਦਰ ਸਮੇਤ ਪੰਜਾਬ ਦੇ ਕਈ ਨਾਮੀ ਗਾਇਕ‌ ਆਵਾਜ਼ ਦਿੱਤੀ ਹੈ । ਗੀਤਕਾਰੀ ਦੇ ਨਾਲ-ਨਾਲ ਹਰਜਿੰਦਰ ਬੱਲ ਗ਼ਜ਼ਲ ਦੇ ਖੇਤਰ ਵਿੱਚ ਵੀ ਬੜੇ ਮਕਬੂਲ ਹਨ। ਹਰਜਿੰਦਰ ਬੱਲ ਨੇ ਗ਼ਜ਼ਲ ਦੇ ਸਿਖਾਂਦਰੂਆਂ ਲਈ ਵੀ ਕਿਤਾਬਾਂ ਲਿਖੀਆਂ। ਉਨ੍ਹਾਂ ਵੱਲੋਂ ਲਿਖੇ ‘ਸੱਜਣਾ ਵੇ ਮਿਲਿਆਂ ਨੂੰ ਹੋ ਗਿਆ ਜ਼ਮਾਨਾ’ ਤੇ ‘ਫ਼ਸਲੀ ਬਟੇਰੇ ਮਿਲ ਜਾਣਗੇ ਬਥੇਰੇ’ ਗੀਤ ਫਿਰੋਜ਼ ਖਾਨ ਨੇ ਗਾਏ ਹਨ ਜੋ ਕਾਫੀ ਹਿੱਟ ਹੋਏ। ‘ਜਦੋਂ ਹੋ ਗਈ ਮੇਰੀ ਡੋਲੀ, ਮਾਏਂ ਅੱਖੀਆਂ ਤੋਂ ਓਹਲੇ…ਪਿੱਛੋਂ ਦੇਖ ਦੇਖ ਰੋਈਂ ਮੇਰੇ ਗੁੱਡੀਆਂ ਪਟੋਲੇ’ ਨੂੰ ਸਰਦੂਲ ਸਿਕੰਦਰ ਨੇ ਆਪਣੀ ਆਵਾਜ਼ ਦਿੱਤੀ ਜੋ ਹਰੇਕ ਦੀ ਅੱਖ ‘ਚ ਹੰਝੂ ਲਿਆਉਣ ਵਾਲਾ ਗੀਤ ਹੈ।
ਉਹਨਾਂ ਦੇ ਚਲੇ ਜਾਣ ਨਾਲ ਸੰਗੀਤ ਜਗਤ ਨੂੰ ਵੱਡਾ ਘਾਟਾ ਪਿਆ ਹੈ।

Exit mobile version