July 3, 2024 3:58 am
MLA T Raja Singh

ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਭਾਜਪਾ ਨੇ ਵਿਧਾਇਕ ਟੀ ਰਾਜਾ ਸਿੰਘ ਨੂੰ ਕੀਤਾ ਮੁਅੱਤਲ

ਚੰਡੀਗੜ੍ਹ 23 ਅਗਸਤ 2022: ਭਾਰਤੀ ਜਨਤਾ ਪਾਰਟੀ ਨੇ ਵਿਧਾਇਕ ਟੀ ਰਾਜਾ ਸਿੰਘ (MLA T Raja Singh) ਵਲੋਂ ਪੈਗੰਬਰ ਮੁਹੰਮਦ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਸਖ਼ਤ ਕਾਰਵਾਈ ਕੀਤੀ ਹੈ | ਭਾਜਪਾ ਨੇ ਪਰਟੀ ਨੇ ਤੇਲੰਗਾਨਾ ਤੋਂ ਵਿਧਾਇਕ ਟੀ ਰਾਜਾ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਸ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਇਸਦੇ ਨਾਲ ਹੀ ਉਨ੍ਹਾਂ ਨੂੰ 10 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਜਿਕਰਯੋਗ ਹੈ ਕਿ ਵਿਧਾਇਕ ਟੀ ਰਾਜਾ ਸਿੰਘ (T Raja Singh) ਨੂੰ ਪੈਗੰਬਰ ਮੁਹੰਮਦ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਮੰਗਲਵਾਰ ਨੂੰ ਹੈਦਰਾਬਾਦ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ |