Nupur Sharma

ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ 10 ਅਗਸਤ 2022: ਪੈਗੰਬਰ ਮੁਹੰਮਦ ‘ਤੇ ਵਿਵਾਦਿਤ ਟਿੱਪਣੀਆਂ ਮਾਮਲੇ ‘ਚ ਭਾਜਪਾ ਦੀ ਸਾਬਕਾ ਬੁਲਾਰੇ ਨੂਪੁਰ ਸ਼ਰਮਾ (Nupur Sharma) ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਵਿਸ਼ੇਸ਼ ਬੈਂਚ ਨੇ ਨੂਪੁਰ ਖ਼ਿਲਾਫ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਅਦਾਲਤ ਨੇ ਕਿਹਾ ਹੈ ਕਿ ਹੁਣ ਦਿੱਲੀ ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰੇਗੀ।

ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਜਾਂਚ ਪੂਰੀ ਹੋਣ ਤੱਕ ਨੂਪੁਰ ਦੀ ਗ੍ਰਿਫਤਾਰੀ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਨੂਪੁਰ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਕਈ ਰਾਜਾਂ ਵਿੱਚ ਉਸਦੇ ਖਿਲਾਫ ਦਰਜ ਐਫਆਈਆਰਜ ਨੂੰ ਕਲੱਬ ਅਤੇ ਟ੍ਰਾਂਸਫਰ ਕਰਨ ਦੀ ਮੰਗ ਕੀਤੀ ਗਈ ਸੀ, ਜਿਸਦੀ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਨੂਪੁਰ ਸ਼ਰਮਾ (Nupur Sharma) ਨੂੰ ਆਪਣੇ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਦਿੱਲੀ ਹਾਈ ਕੋਰਟ ਵਿੱਚ ਜਾਣ ਦੀ ਇਜਾਜ਼ਤ ਵੀ ਦਿੱਤੀ ਹੈ।

Scroll to Top