Nupur Sharma

ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਵਲੋਂ ਨੂਪੁਰ ਸ਼ਰਮਾ ਖ਼ਿਲਾਫ ਗ੍ਰਿਫ਼ਤਾਰੀ ਵਾਲੀ ਪਟੀਸ਼ਨ ਖ਼ਾਰਜ

ਚੰਡੀਗੜ੍ਹ 09 ਸਤੰਬਰ 2022: ਸੁਪਰੀਮ ਕੋਰਟ (The Supreme Court) ਨੇ ਅੱਜ ਭਾਜਪਾ ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ (Nupur Sharma) ਨੂੰ ਵੱਡੀ ਰਾਹਤ ਦਿੰਦਿਆਂ ਪੈਗੰਬਰ ਮੁਹੰਮਦ ਖ਼ਿਲਾਫ਼ ਵਿਵਾਦਤ ਟਿੱਪਣੀ ਲਈ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਨੂਪੁਰ ਸ਼ਰਮਾ ਖ਼ਿਲਾਫ ਕਈ ਸੂਬਿਆਂ ‘ਚ ਮਾਮਲੇ ਦਰਜ ਹਨ। ਸੁਪਰੀਮ ਕੋਰਟ ਵਲੋਂ ਇਨ੍ਹਾਂ ਸਾਰਿਆਂ ਨੂੰ ਦਿੱਲੀ ਤਬਦੀਲ ਕਰਨ ਦੇ ਹੁਕਮ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ।

ਇਸ ਪਟੀਸ਼ਨ ‘ਚ ਸੁਪਰੀਮ ਕੋਰਟ ਤੋਂ ਮੰਗ ਕੀਤੀ ਗਈ ਹੈ ਕਿ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਅਧਿਕਾਰੀਆਂ ਨੂੰ ਕਾਰਵਾਈ ਕਰਨ ਅਤੇ ਨੂਪੁਰ ਨੂੰ ਗ੍ਰਿਫਤਾਰ ਕਰਨ ਦਾ ਹੁਕਮ ਦਿੱਤਾ ਜਾਵੇ। ਨੂਪੁਰ ਸ਼ਰਮਾ (Nupur Sharma) ਦੇ ਪੈਗੰਬਰ ਮੁਹੰਮਦ ਖ਼ਿਲਾਫ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਦੇਸ਼-ਵਿਦੇਸ਼ ‘ਚ ਭਾਰੀ ਹੰਗਾਮਾ ਹੋਇਆ ਸੀ।

ਨੂਪੁਰ ਦਾ ਸਮਰਥਨ ਕਰਨ ‘ਤੇ ਉਦੈਪੁਰ ਅਤੇ ਔਰੰਗਾਬਾਦ ‘ਚ ਕਤਲ ਦੇ ਮਾਮਲੇ ਵੀ ਸਾਹਮਣੇ ਆਏ ਸਨ। ਦੇਸ਼ ਦੇ ਕੁਝ ਹਿੱਸਿਆਂ ਵਿੱਚ ਦੰਗੇ ਵੀ ਹੋਏ। ਨੂਪੁਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਉਸ ਦੀ ਜਾਨ ਨੂੰ ਖ਼ਤਰਾ ਦੇਖਦੇ ਹੋਏ ਸੁਪਰੀਮ ਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ। ਨੂਪੁਰ ਦੀ ਮੰਗ ‘ਤੇ ਦਿੱਲੀ ‘ਚ ਉਸ ਵਿਰੁੱਧ ਦਾਇਰ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਵੀ ਹੋਵੇਗੀ।

Scroll to Top