Site icon TheUnmute.com

ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਅਦਾਲਤ ਨੇ ਵਿਧਾਇਕ ਟੀ ਰਾਜਾ ਸਿੰਘ ਨੂੰ ਤੁਰੰਤ ਰਿਹਾਅ ਕਰਨ ਦੇ ਦਿੱਤੇ ਨਿਰਦੇਸ਼

MLA T Raja Singh

ਚੰਡੀਗੜ੍ਹ 23 ਅਗਸਤ 2022: ਭਾਰਤੀ ਜਨਤਾ ਪਾਰਟੀ ਨੇ ਵਿਧਾਇਕ ਟੀ ਰਾਜਾ ਸਿੰਘ (MLA T Raja Singh) ਵਲੋਂ ਪੈਗੰਬਰ ਮੁਹੰਮਦ ‘ਤੇ ਇਤਰਾਜ਼ਯੋਗ ਟਿੱਪਣੀ ਮਾਮਲੇ ‘ਚ ਤੇਲੰਗਾਨਾ ਦੀ ਇਕ ਮੈਜਿਸਟ੍ਰੇਟ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਪੁਲਿਸ ਵੱਲੋਂ ਦਾਇਰ ਕੀਤੀ ਰਿਮਾਂਡ ਦੀ ਅਰਜ਼ੀ ਨੂੰ ਰੱਦ ਕਰਦਿਆਂ ਤੇਲੰਗਾਨਾ ਦੇ ਭਾਜਪਾ ਵਿਧਾਇਕ ਟੀ ਰਾਜਾ ਨੂੰ ਤੁਰੰਤ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮਹੱਤਵਪੂਰਨ ਗੱਲ ਇਹ ਹੈ ਕਿ ਭਾਜਪਾ ਨੇਤਾ ਨੂੰ ਅੱਜ ਸਵੇਰੇ ਹੀ ਤੇਲੰਗਾਨਾ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ | ਉਸ ‘ਤੇ ਪੈਗੰਬਰ ਮੁਹੰਮਦ ‘ਤੇ ਕਥਿਤ ਟਿੱਪਣੀ ਕਰਨ ਦਾ ਦੋਸ਼ ਹੈ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਵੱਲੋਂ ਕੀਤੀ ਗਈ ਟਿੱਪਣੀ ਤੋਂ ਬਾਅਦ ਦੇਰ ਰਾਤ ਹੈਦਰਾਬਾਦ ‘ਚ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਹੋਏ। ਇਸ ਤੋਂ ਬਾਅਦ ਪੁਲਿਸ ਨੇ ਟੀ ਰਾਜਾ ਦੇ ਖਿਲਾਫ ਕਈ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

Exit mobile version