Site icon TheUnmute.com

One Nation One Election: ਕੇਂਦਰ ਸਰਕਾਰ ਵੱਲੋਂ ‘ਵਨ ਨੇਸ਼ਨ ਵਨ ਇਲੈਕਸ਼ਨ’ ਦੇ ਪ੍ਰਸਤਾਵ ਨੂੰ ਮਨਜ਼ੂਰੀ

One Nation One Election

ਚੰਡੀਗੜ੍ਹ, 18 ਸਤੰਬਰ 2024: ਕੇਂਦਰ ਸਰਕਾਰ ਦੀ ਮੰਤਰੀ ਮੰਡਲ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ (One Nation One Election) ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਦੇਸ਼ ‘ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਦੀ ਰਿਪੋਰਟ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ‘ਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ।

ਐਨਡੀਏ ਸਰਕਾਰ ਸਰਦ ਰੁੱਤ ਇਜਲਾਸ ‘ਚ ਇਸ ਬਿੱਲ ਨੂੰ ਸੰਸਦ ‘ਚ ਲਿਆਵੇਗੀ। ਮੋਦੀ ਸਰਕਾਰ ਆਪਣੇ ਪਿਛਲੇ ਕਾਰਜਕਾਲ ਤੋਂ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਲੈ ਕੇ ਗੰਭੀਰ ਸੀ। ਪੀਐਮ ਮੋਦੀ ਨੇ ਕਈ ਮੌਕਿਆਂ ‘ਤੇ ਵਨ ਨੇਸ਼ਨ ਵਨ ਇਲੈਕਸ਼ਨ ਦੀ ਗੱਲ ਕੀਤੀ ਸੀ ਅਤੇ ਚੋਣ ਜਨ ਸਭਾਵਾਂ ‘ਚ ਵੀ।

Exit mobile version