June 30, 2024 3:00 am
Christian community

ਜਲੰਧਰ ਵਿਖੇ ਇਸਾਈ ਭਾਈਚਾਰੇ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ ਰੋਸ ਪ੍ਰਦਰਸ਼ਨ

ਚੰਡੀਗੜ੍ਹ 17 ਅਕਤੂਬਰ 2022: ਇਸਾਈ ਭਾਈਚਾਰੇ (Christian community) ਵੱਲੋਂ ਅੱਜ ਜਲੰਧਰ ਵਿਖੇ ਨੈਸ਼ਨਲ ਹਾਈਵੇ ‘ਤੇ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਅੰਮ੍ਰਿਤਪਾਲ ਸਿੰਘ ਵਲੋਂ ਬੀਤੇ ਕੁਝ ਦਿਨ ਪਹਿਲਾ ਇਸਾਈ ਭਾਈਚਾਰੇ ਦੇ ਖਿਲਾਫ ਟਿੱਪਣੀਆਂ ਕਰਨ ਦੇ ਰੋਸ ਵਜੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵਾਰਿਸ ਪੰਜਾਬ ਦੇ ਮੁਖੀ ਭਾਈ ਅਮ੍ਰਿਤਪਾਲ ਸਿੰਘ (Amritpal Singh) ਵਲੋਂ ਪ੍ਰਭੂ ਯਿਸ਼ੂ ਮਸੀਹ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਮਸੀਹ ਭਾਈਚਾਰੇ (Christian community) ਨੇ ਅੰਮ੍ਰਿਤਸਰ ਦੇ ਵਿੱਚ ਨਿੱਜੀ ਹੋਟਲ ਵਿੱਚ ਪ੍ਰੈਸ ਵਾਰਤਾ ਦੌਰਾਨ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਗਾਹ ਕੀਤਾ ਕਿ ਜਲਦ ਹੀ ਅੰਮ੍ਰਿਤਪਾਲ ਉੱਪਰ ਰੋਕ ਨਾ ਲਗਾਈ ਗਈ ਤਾਂ 17 ਅਕਤੂਬਰ ਨੂੰ ਪੀਏਪੀ ਚੌਕ ਨੂੰ ਬੰਦ ਕੀਤਾ ਜਾਵੇਗਾ |

jalandhar